May 13, 2026 5:52 am

ਨਵੇਂ ਸਾਲ ਮੌਕੇ ਨਗਰ ਕੌਂਸਲ ਭਵਾਨੀਗੜ੍ਹ ਵੱਲੋਂ ਅਖੰਡ ਪਾਠ

ਭਵਾਨੀਗੜ੍ਹ, 1 ਜਨਵਰੀ (ਕ੍ਰਿਸ਼ਨ ਗਰਗ)- ਨਵੇਂ ਸਾਲ ਦੀ ਖੁਸ਼ੀ ਵਿਚ ਨਗਰ ਕੌਂਸਲ ਭਵਾਨੀਗੜ੍ਹ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਨਵੇਂ ਸਾਲ 2018 ਦੀ ਆਮਦ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਦੇ ਸਮੂਹ ਮੁਲਾਜਮ ਅਤੇ ਕੌਂਸਲਰਾਂ ਨੇ 30 ਦਸੰਬਰ ਨੂੰ ਨਗਰ ਕੌਂਸਲ ਦੇ ਦਫਤਰ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਸਨ ਅਤੇ ਅੱਜ ਭੋਗ ਪਾਏ ਗਏ। ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ਼੍ਰੀ ਪ੍ਰਮੋਦ ਕੁਮਾਰ ਗੋਇਲ ਅਤੇ ਪ੍ਰਧਾਨ ਪ੍ਰੇਮ ਚੰਦ ਗਰਗ ਨੇ ਆਈ ਸੰਗਤ ਦਾ ਧੰਨਵਾਦ ਕਰਦਿਆਂ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸ਼੍ਰੀ ਪ੍ਰਕਾਸ਼ ਚੰਦ ਗਰਗ, ਪ੍ਰੇਮ ਚੰਦ ਚੰਦ ਗਰਗ ਪ੍ਰਧਾਨ, ਗੁਰਤੇਜ ਸਿੰਘ ਝਨੇੜੀ, ਕਾਂਗਰਸ ਪਾਰਟੀ ਦੇ ਆਗੂ ਕਪਿਲ ਦੇਵ ਗਰਗ, ਸਾਬਕਾ ਪ੍ਰਧਾਨ ਭਾਗ ਸਿੰਘ, ਅਵਤਾਰ ਸਿੰਘ ਤੂਰ, ਸਤਵੰਤ ਸਿੰਘ ਖਰ੍ਹੇ, ਬਲਵਿੰਦਰ ਸਿੰਘ ਸੱਗੂ, ਚਰਨਜੀਤ ਸ਼ਰਮਾ, ਬਲਵਿੰਦਰ ਸਿੰਘ ਘਾਬਦੀਆਂ, ਗੁਰਮੀਤ ਸਿੰਘ, ਬਲਦੇਵ ਕੁਮਾਰ ਅਤੇ ਸੁਰਜੀਤ ਸਿੰਘ ਮੱਟਰਾਂ ਹਾਜਰ ਸਨ। ਇਸੇ ਤਰ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਵੀ ਨਵੇਂ ਸਾਲ ਦੀ ਖੁਸ਼ੀ ਵਿਚ ਸਮਾਗਮ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਨੇ ਸਾਰਿਆਂ ਨੂੰ ਮੁਬਾਰਕਾਂ ਦਿੱਤੀਆਂ।

Send this to a friend