ਮਾਨਸਾ, 18 ਜਨਵਰੀ (ਜਸਪਾਲ ਹੀਰੇਵਾਲਾ)-ਸ੍ਰੀ ਭੁਪਿੰਦਰ ਸਿੰਘ ਖੱਟੜਾ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈ¤ਸ ਨੋਟ ਰਾਹੀਂ ਦੱਸਿਆ ਗਿਆ ਕਿ ਇੰਚਾਰਜ ਸੀ.ਆਈ.ਏ. ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਲਾਂਲਿਆਵਾਲੀ ਪਾਸ ਇੱਕ ਬਲੈਰੋ ਗੱਡੀ ਨੰਬਰੀ ਐਚ.ਆਰ.39 ਸੀ-0114 ਨੂੰ ਸ਼ੱਕ ਦੀ ਬਿਨਾਹ ਪਰ ਰੋਕ ਕੇ ਉਸ ਵਿੱਚ ਸਵਾਰ ਦੋ ਵਿਆਕਤੀਆਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਉਨ੍ਹਾਂ ਨੇ ਆਪਣੇ ਨਾਮ ਰਾਮ ਨਿਵਾਸ ਪੁੱਤਰ ਰਣਵੀਰ ਸਿੰਘ ਵਾਸੀ ਫਤਿਹਪੁਰੀ ਅਤੇ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰੱਘੂਆਣਾ ਥਾਣਾ ਵੱਡਾ ਗੁੜਾ ਜਿਲਾ ਸਿਰਸਾ (ਹਰਿਆਣਾ) ਦੱਸੇ। ਗੱਡੀ ਵਿੱਚੋ 4 ਗੱਟਿਆ ਵਿੱਚ ਪਾਈ ਕੁੱਲ 120 ਕਿਲੋ 800 ਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ। ਦੋਨਾਂ ਕਥਿੱਤ ਦੋਸ਼ੀਆਂ ਦੀ ਤਲਾਸ਼ੀ ਕਰਨ ਤੇ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੇ ਪਹਿੰਨੇ ਕਮੀਜ਼-ਪਜਾਮਾ ਦੀ ਖੱਬੀ ਡੱਬ ਵਿੱਚੋ ਇੱਕ ਪਿਸਤੌਲ 315 ਬੋਰ ਦੇਸੀ ਸਮੇਤ 1 ਕਾਰਤੂਸ ਜਿੰਦਾ ਬਰਾਮਦ ਹੋਇਆ। ਜਿਹਨਾਂ ਦੇ ਵਿਰੁੱਧ ਮੁਕੱਦਮਾ ਐਨ. ਡੀ.ਪੀ.ਐਸ. ਐਕਟ ਅਤੇ 25/54/59 ਅਸਲਾ ਐਕਟ ਥਾਣਾ ਝੁਨੀਰ ਦਰਜ਼ ਰਜਿਸਟਰ ਕਰਵਾ ਕੇ ਬਲੈਰੋ ਗੱਡੀ ਨੂੰ ਕਬਜ਼ਾ ਪੁਲਿਸ ਵਿੱਚ ਲਿਆ ਗਿਆ। ਕਥਿੱਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਹਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਜਿਹਨਾਂ ਪਾਸੋਂ ਹੋਰ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ। ਮੁਕੱਦਮਾ ਦੀ ਤਫਤੀਸ ਜਾਰੀ ਹੈ। ਥਾਣਾ ਸਰਦੂਲਗੜ ਪੁਲਿਸ ਪਾਰਟੀ ਵੱਲੋਂ ਬ੍ਰਾਏ ਗਸ਼ਤ ਵਾ: ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਹਰਬੰਸ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਝੰਡਾਂ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 50 ਕਿਲੋ ਲਾਹਣ ਦੀ ਬਰਾਮਦਗੀ ਕੀਤੀ ਜਿਸਦੇ ਵਿਰੁੱਧ ਆਬਕਾਰੀ ਐਕਟ ਥਾਣਾ ਸਰਦੂਲਗੜ ਦਰਜ਼ ਰਜਿਸਟਰ ਕਰਵਾਇਆ ਗਿਆ। ਮੁਕੱਦਮਾ ਦੀ ਤਫਤੀਸ ਜਾਰੀ ਹੈ।