ਮੂਨਕ, 3 ਜਨਵਰੀ (ਕੁਲਵੰਤ ਸਿੰਘ ਦੇਹਲਾ)- ਕਿਸਾਨ ਕਰਜ਼ਾ ਮੁਆਫ਼ੀ ਦੀ ਲਿਸਟ ਆਉਣ ਸਾਰ ਹੀ ਪਿੰਡਾਂ ਵਿੱਚ ਕਿਸਾਨ ਇਕਠੇ ਹੋਣੇ ਸ਼ੁਰੂ ਹੋ ਗਏ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਅਨੇਕਾਂ ਪਿੰਡਾਂ ਦੇ ਸੈਂਕੜੇ ਕਿਸਾਨਾਂ ਨੇ ਅਜ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸੋਰ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਵਿਖੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਕਿਸਾਨ ਆਗੂਆਂ ਨੇ ਕਿਹਾ ਕਿ ਵੋਟਾਂ ਵੇਲੇ ਲੋਕਾਂ ਨਾਲ ਕੈਪਟਨ ਸਰਕਾਰ ਨੇ ਜੋ ਵਾਅਦਾ ਕੀਤਾ ਸੀ ਕਿ ਸਮੁਚੇ ਕਿਸਾਨਾਂ ਦਾ ਕਰਜਾ ਮੁਆਫ ਕੀਤਾ ਜਾਵੇਗਾ ਪਰ ਸਰਕਾਰ ਬਣਨ ਤੋਂ ਬਾਅਦ ਕੈਪਟਨ ਸਰਕਾਰ ਨੇ ਲੋਕਾਂ ਧੋਖਾ ਕੀਤਾ ਹੈ ਇਸ ਪ੍ਰਕਾਰ ਉਠ ਤੋਂ ਛਾਲਣੀ ਉਤਾਰਨ ਨਾਲ ਉਠ ਦਾ ਭਾਰ ਹੋਲਾ ਨਹੀਂ ਹੋ ਜਾਂਦਾ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਅਰਜੀਆਂ ਲੈਣ ਦੀ ਮਿਆਦ ਇਕ ਹਫਤਾ ਵਧਾਈ ਦਿਤੀ ਜਾਵੇ। ਇਸ ਮੌਕੇ ਜਰਨਲ ਸਕਤਰ ਬਹਾਦਰ ਸਿੰਘ ਭੁਟਾਲ ਖੁਰਦ, ਲੀਲਾ ਸਿੰਘ ਚੋਟੀਆਂ, ਕਰਨੈਲ ਸਿੰਘ ਗਨੋਟਾ, ਮਖਣ ਸਿੰਘ ਪਾਪੜਾ, ਸੁਖਦੇਵ ਸਿੰਘ ਕੜੈਲ, ਸੂਬਾ ਸਿੰਘ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ ਖੋਖਰ, ਦਰਸ਼ਨ ਸਿੰਘ, ਸੁਖਦੇਵ ਸ਼ਰਮਾ ਅਤੇ ਛੋਟਾ ਘੋੜੇਨਾਵ ਆਦਿ ਕਿਸਾਨ ਵੀ ਮੌਜੂਦਾ ਸਨ।