ਭਗਤਾ ਭਾਈ ਕਾ, 3 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਦੇ ਐਨ.ਐਸ.ਐਸ ਯੂਨਿਟ ਵੱਲੋਂ ‘ਸਵੱਛ ਭਾਰਅਭਿਮਾਨ’ ਮੁਹਿੰਮ ਤਹਿਤ ਸੱਤ ਰੋਜ਼ਾ ਕੈਂਪ ਆਰੰਭ ਕੀਤਾ ਗਿਆ।ਇਸ ਕੈਂਪ ਦਾ ਆਗਾਜ਼ ਸ. ਸਿਕੰਦਰ ਸਿੰਘ ਮਲੂਕਾ,ਸਾਬਕਾ ਪੰਚਾਇਤ ਮੰਤਰੀ, ਪੰਜਾਬ ਅਤੇ ਕਾਲਜ ਦੇ ਆਨਰੇਰੀ ਸਕੱਤਰ ਵੱਲੋਂ ਕੀਤਾ ਗਿਆ।ੳਨ੍ਹਾਂ ਨਾਲ ਰਾਕੇਸ਼ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈਕਾ ਵੀ ਸ਼ਾਮਿਲ ਹੋਏ।ਪੰਜਾਬੀ ਵਿਭਾਗ ਦੇ ਮੁਖੀ ਡਾ.ਮਨਦੀਪ ਕੌਰ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ ਅਤੇ ਮੰਚ ਦਾ ਸੰਚਾਲਨ ਕੀਤਾ।ਸਮਾਗਮ ਦੌਰਾਨ ਸ. ਸਿਕੰਦਰ ਸਿੰਘ ਮਲੂਕਾ ਨੇ ਆਪਣੀ ਜ਼ਿੰਦਗੀ ਦੇ ਤਜ਼ਰਬਿਆਂ ਚੋਂ ਵੱਡਮੁੱਲੇ ਵਿਚਾਰ ਸਾਂਝੇ ਕਰਦਿਆਂ ਤੇ ਵਿਦਿਆਰਥੀਆਂ ਨੂੰ ਸੇਧ ਦਿੰਦਿਆਂ ਕਿਹਾ ਐਨ.ਐਸ.ਐਸ ਇੱਕ ਅਜਿਹੀ ਸੇਵਾ ਯੋਜਨਾ ਹੈ,ਜੋ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਕੇ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਦੀ ਹੈ।ੳਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਲਗਨ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀੇ। ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਪ੍ਰੋ.ਰਮਨਦੀਪ ਕੌਰ ਨੇ ਐਨ.ਐਸ.ਐਸ ਕੈਂਪ ਦਾ ਵਿਦਿਆਰਥੀਆਂ ਜੀਵਨ ਵਿੱਚ ਮਹੱਤਵ ਤੇ ਚਾਨਣਾ ਪਾਇਆ।ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਚੰਦਰਦੀਸਿੰਘ ਐਨ. ਐਸ.ਐਸ ਪ੍ਰੋਗਰਾਮ ਦੇ ਅਫਸਰ ਨੇ ਕੈਂਪ ਦੌਰਾਨ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਅੰਤ ਵਿੱਚ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਉਚੇਰੇ ਤੌਰ ਤੇ ਪਹੁੰਚੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਵੱਖ-ਵੱਖ ਸਮੇੱ ਅਜਿਹੇ ਕੈਂਪ ਲਗਾਕੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜ਼ਾਗਰ ਕਰਨ ਦੇ ਮੌਕੇ ਦਿੱਤੇ ਜਾਂਦੇ ਹਨ ਤੇ ਵਿਦਿਆਰਥੀਆਂ ਨੂੰ ਮਿਲਵਰਤਨ ਦੀ ਭਾਵਨਾ ਨਾਲ ਸਮਾਜ ਵਿੱਚ ਵਿਚਰਨ ਦੀ ਸਲਾਹ ਦਿੱਤੀ ਤੇ ਐ.ਨ ਐਸ.ਐਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਮੁੱਖ ਮਹਿਮਾਨਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।ਇਸ ਮੌਕੇ ਸਮੂਹ ਸਟਾਫ ਤੋਂ ਇਲਾਵਾ ਐਨ.ਐਸ.ਐਸ ਦੇ ਵਲੰਟੀਅਰਜ਼ ਵੀ ਸ਼ਾਮਿਲ ਸਨ।