May 16, 2026 2:26 am

ਪੰਘੂੜੇ ਵਿੱਚ ਆਈ ਇਕ ਨੰਨੀ ਪਰੀ

ਰੈਡ ਕਰਾਸ ਦੇ ਪੰਘੂੜੇ ਨੇ ਬਚਾਈ 154 ਬੱਚਿਆਂ ਦੀ ਜਾਨ

ਅੰਮ੍ਰਿਤਸਰ, 4 ਜਨਵਰੀ (ਦਵਾਰਕਾ ਨਾਥ ਰਾਣਾ)- ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 154 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 154ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 22 ਦਸੰਬਰ, 2017 ਨੂੰ ਸਵੇਰੇ 9:15 ਵਜੇ ਦੇ ਕਰੀਬ ਕੋਈ ਅਣਜਾਨ ਵਿਅਕਤੀ ਪੰਘੂੜੇ ਵਿੱਚ ਛੱਡ ਗਿਆ ਸੀ। ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ। ਅੱਜ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਅਤੇ ਸ੍ਰੀ ਵਿਕਾਸ ਹੀਰਾ ਐਸ:ਡੀ:ਐਮ ਅੰਮ੍ਰਿਤਸਰ-2 ਵੱਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 154 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ। ਸ੍ਰੀ ਹੀਰਾ ਨੇ ਕਿਹਾ ਕਿ ਅੱਜ ਦੇ ਸਮਾਜ ਨੂੰ ਆਪਣੀ ਸੋਚ ਬਦਲਣ ਦੀ ਲੋੜ ਹੈੇ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ। ਅਜੇ ਸਾਡੇ ਸਮਾਜ ਨੇ ਲੜਕੀਆਂ ਨੂੰ ਉਨਾਂ ਦੇ ਹੱਕ ਵਾਲੀ ਥਾਂ ਨਹੀਂ ਮਿਲਦੀ। ਮੈਡਮ ਕਾਲੀਆ ਨੇ ਇਸ ਮੌਕੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ¦ਿਗ ਅਨੁਪਾਤ ਦੇ ਵੱਧ ਰਹੇ ਪਾੜੇ ਵਿੱਚ ਸੁਧਾਰ ਕਰਨ ਲਈ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਪੰਘੂੜੇ ਨੇ ਹੁਣ ਤੱਕ 133 ਬੱਚੀਆਂ ਦੀ ਜਾਨ ਬਚਾਈ ਹੈ। ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ।

Send this to a friend