May 10, 2026 5:53 am

ਮਨਪ੍ਰੀਤ ਬਾਦਲ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ’ਚ ਲਗੇ ਨਾਅਰਿਆਂ ਦਾ ਸਿੰਘ ਸਾਹਿਬ ਵੱਲੋਂ ਗੰਭਰਿ ਨੋਟਿਸ

ਸ੍ਰੀ ਅਨੰਦਪੁਰ ਸਾਹਿਬ, 4 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਅੰਦਰ ‘ਭਾਰਤ ਮਾਤਾ ਦੀ ਜੈੂ ਦੇ ਨਾਰੇ ਲਗਾਉਣ ਦਾ ਗੰਭੀਰ ਨੋਟਿਸ ਲਿਆ ਹੈ। ਪਾਕਿਸਤਾਨੀ ਗੋਲਾਬਾਰੀ ਵਿਚ ਸ਼ਹੀਦ ਹੋਏ ਲਾਂਸ ਨਾਇਕ ਕੁਲਦੀਪ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਲੋਕਾਂ ਕੋਲੋ ਇਸ ਤਰਾਂ ਦੇ ਨਾਰੇ ਲਗਵਾਉਣੇ ਸਿੱਖ ਰਹਿਤ ਮਰਿਯਾਦਾ ਦੀ ਘੋਰ ਉਲੰਘਣਾ ਹੈ ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀ ਸਾਰੇ ਹੀ ਭਾਰਤ ਵਾਸੀ ਹਾਂ ਅਤੇ ਦੇਸ਼ ਵਾਸਤੇ ਸ਼ਹੀਦ ਹੋਣ ਵਾਲੇ ਨੋਜਵਾਨਾ ਦਾ ਸਤਿਕਾਰ ਕਰਨਾ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਪ੍ਰੰਤੂ ਸਿੱਖ ਹੋਣ ਦੇ ਨਾਤੇ ਮਨਪ੍ਰੀਤ ਸਿੰਘ ਬਾਦਲ ਨੂੰ ਗੁਰੂ ਸਹਿਬ ਜੀ ਦੀ ਹਜੂਰੀ ਵਿਚ ਅਜਿਹੀ ਨਾਰੇਬਾਜੀ ਨਹੀ ਕਰਨੀ ਚਾਹੀਦੀ ਸੀ ਜਿਸ ਨਾਲ ਸਿੱਖ ਮਰਿਯਾਦਾ ਨੂੰ ਠੇਸ ਪਹੁੰਚੇ।ਇਸ ਸਬੰਧੀ ਜੇਕਰ ਕੋਈ ਸ਼ਿਕਾਇਤ ਸਾਡੇ ਕੋਲ ਪਹੁੰਚਦੀ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਚਾਰ ਕਰਕੇ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।

Send this to a friend