May 15, 2026 9:31 pm

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਜੇ ਸਿਆਲ ਵੱਲੋ ਜਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 4 ਜਨਵਰੀ (ਸ਼ਾਮ ਸਿੰਘ ਠਾਕੁਰ)- ਸ੍ਰੀ ਵਿਜੇ ਸਿਆਲ ਵਧੀਕ ਜਿਲ੍ਹਾਂ ਮੈਜਿਸਟਰੇਟ, ਗੁਰਦਾਸਪੁਰ ਨੇ ਫੋਜਦਾਰੀ ਜਾਬਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਗੁਰਦਾਸਪੁਰ ਵਿਚ ਐਸੀਆਂ ਪ੍ਰਾਈਵੇਟ ਗੱਡੀਆਂ ਜਿੰਨ੍ਹਾ ਦਾ ਰੰਗ, ਚਿੰਨ, ਸ਼ਕਲ ਅਤੇ ਡਿਜਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਹਿਲੀ ਮਾਰਚ 2018 ਤਕ ਲਾਗੂ ਰਹਿਣਗੇ ਇਕ ਹੋਰ ਹੁਕਮ ਤਹਿਤ ਜ਼ਿਲਾ ਗੁਰਦਾਸਪੁਰ ਦੇ ਇਲਾਕੇ ਵਿਚ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ ਤੇ ਪਬਲਿਕ ਹਿੱਤ ਵਿਚ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ।

Send this to a friend