May 15, 2026 9:32 pm

ਗੁਰਦੁਆਰਾ ਸ੍ਰੀ ਸੀਤਲਸਰ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼

ਮਾਨਸਾ, 4 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਗੁਰਦੁਆਰਾ ਸ੍ਰੀ ਸੀਤਲਸਰ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਡੇਲੂਆਣਾ ਦੀ ਸਮੂਹ ਗੁਰਸਿੱਖ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ 29 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ। 30 ਜਸੰਬਰ ਦਿਨ ਸ਼ਨੀਵਾਰ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ ਜਿਸ ਵਿੱਚ ਪੰਥ ਦਾ ਮਹਾਨ ਢਾਡੀ ਜੱਥਾ ਭਾਈ ਹਰਭਜਨ ਸਿੰਘ ਜੋਸ਼ ਤੇ ਗੁਰਮਤਿ ਕਲਾਸ ਦੀਆਂ ਬੱਚੀਆਂ ਨੇ ਵਾਰਾਂ ਤੇ ਕਵਿਤਾਵਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। 31 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸੀਤਲਸਰ ਪਾਤਸ਼ਾਹੀ ਨੌਵੀਂ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪਾਤਸ਼ਾਹੀ ਨੌਵੀਂ ਗੁਰਦੁਆਰਾ ਭੀਖੀ ਦੇ ਹੈ¤ਡ ਗ੍ਰੰਥੀ ਜੱਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਇਹ ਸਮਾਗਮ ਸਰਬੱਤ ਗੁਰਸਿੱਖ ਸੰਗਤ ਦੇ ਸਹਿਯੋਗ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪੂਰਨ ਹੋਇਆ।
ਇਸ ਮੌਕੇ ਪ੍ਰਧਾਨ ਦੇਵਿੰਦਰ ਸਿੰਘ, ਸਕੱਤਰ ਸਿੰਦਰਪਾਲ ਸਿੰਘ, ਮੈਂਬਰ ਜਗਜੀਤ ਸਿੰਘ, ਜਸਵਿੰਦਰ ਸਿੰਘ, ਚੇਤ ਸਿੰਘ, ਨਾਜਰ ਸਿੰਘ ਭੋਲਾ ਸਿੰਘ ਤੇ ਸਮੂਹ ਨਗਰ ਨਿਵਾਸੀ ਡੇਲੂਆਣਾ ਹਾਜ਼ਰ ਸਨ।

Send this to a friend