May 15, 2026 9:31 pm

ਗੁਰਪੁਰਬ ਸੇਵਾ ਸੁਸਾਇਟੀ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸ੍ਰੀ ਚਮਕੌਰ ਸਾਹਿਬ, 4 ਜਨਵਰੀ (ਅਮਰਜੀਤ ਸਿੰਘ ਕਲਸੀ) -ਇਸ ਮੌਕੇ ਇਥੋਂ ਦੀ ਗੁਰਪੁਰਬ ਸੇਵਾ ਸੁਸਾਇਟੀ ਵੱਲੋਂ ਦਸਵੇਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ, ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਥਾਨਕ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ਼੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ਼੍ਰੀ ਸ਼ਹੀਦ ਬੁਰਜ਼ ਭਾਈ ਜੈਤਾ ਜੀ, ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ਼੍ਰੀ ਰਣਜੀਤਗੜ੍ਹ ਸਾਹਿਬ, ਗੁਰਦੁਆਰਾ ਸ਼੍ਰੀ ਤਾੜ੍ਹੀ ਸਾਹਿਬ ਵਿਖੇ ਨਤਮਸਤਕ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਸੰਪੂਰਨ ਹੋਇਆ। ਜਿਸ ਵਿੱਚ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਅਤੇ ਭਾਈ ਦਲਜੀਤ ਸਿੰਘ ਨਾਥ ਨੇ ਕੀਰਤਨ ਕਰਕੇ ਹਾਜ਼ਰੀ ਲਵਾਈ। ਨਗਰ ਕੀਰਤਨ ਦੇ ਅੱਗੇ ਗੱਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਕਰਤੱਬ ਵਿਖਾਉਂਦੇ ਚੱਲ ਰਹੇ ਸਨ, ਜਦੋਂ ਕਿ ਵੱਖ ਵੱਖ ਸਕੂਲਾਂ ਦੇ ਬੱਚੇ ਸ਼ਬਦ ਗਾਇਨ ਕਰਦੇ ਹੋਏ ਜਾ ਰਹੇ ਸਨ। ਜਿਸ ਵਿੱਚ ਸ਼ਿਵਾਲਿਕ ਮਾਡਲ ਹਾਈ ਸਕੂਲ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ਼੍ਰੀ ਹਰਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਹੋਰ ਸਿੱਖ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਲਵਾਈ।

Send this to a friend