April 30, 2026 10:49 pm

ਚੌਕੀ ਇੰਚਾਰਜ ’ਤੇ ਲੱਗਾ ਵਿਦਿਆਰਥਣਾਂ ਨਾਲ ਛੇੜਛਾੜ ਦਾ ਦੋਸ਼

ਪੰਚਕੂਲਾ, 20 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੁਲਿਸ ਦੀ ਵਰਦੀ ਉਸ ਵੇਲੇ ਇੱਕ ਵਾਰ ਫਿਰ ਸ਼ਰਮਸਾਰ ਹੋਈ ਜਦੋਂ ਇੱਕ ਚੌਕੀ ਦੇ ਇੰਚਾਰਜ਼ ’ਤੇ ਵਿਦਿਆਰਥਣਾਂ ਨਾਲ ਛੇੜਛਾੜ ਦੇ ਦੋਸ਼ ਲਗਾਏ ਗਏ ਅਤੇ ਇਸ ਸੰਬੰਧੀ ਮਾਮਲੇ ਦੀ ਸ਼ਿਕਾਇਤ ਹਰਿਆਣਾ ਪੁਲਿਸ ਦੇ ਉ¤ਚ ਅਧਿਕਾਰੀਆਂ ਕੋਲ ਪਹੁੰਚਾ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਰਨੀ ਖੇਤਰ ਦੇ ਬਹਿਲੋ ਪਿੰਡ ਵਿੱਚ ਸਥਿਤ ਪੁਲਿਸ ਚੌਕੀ ਦੇ ਇੰਚਾਰਜ਼ ’ਤੇ ਦੋਸ਼ ਲਗਾਏ ਗਏ ਹਨ ਕਿ ਉਹ ਕਾਲਜ ਦੀਆਂ ਵਿਦਿਆਰਥਣਾਂ ਨਾਲ ਛੇੜਖਾਨੀ ਅਤੇ ਬਦਤਮਿਜ਼ੀ ਕਰਦਾ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਪੁਲਿਸ ਵਾਲਾ ਪਿੱਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਹੈ। ਵਿਦਿਆਰਥਣਾਂ ਨੇ ਇਸ ਸੰਬੰਧ ਵਿੱਚ ਆਪਣੇ ਪਰਿਵਾਰ ਵਾਲਿਆਂ ਨੂੰ ਵੀ ਚੌਕੀ ਇੰਚਾਰਜ਼ ਦੀ ਬਦਸਲੂਕੀ ਬਾਰੇ ਦੱਸਿਆ ਅਤੇ ਇਸ ਤੋਂ ਪਿੱਛੋਂ ਪਿੰਡ ਵਾਲਿਆਂ ਅਤੇ ਵਿਦਿਆਰਥਣਾਂ ਨੇ ਪੁਲਿਸ ਦੇ ਉ¤ਚ ਅਧਿਕਾਰੀਆਂ ਕੋਲ ਇਸ ਮਾਮਲੇ ਦੀ ਲਿਖਤੀ ਸ਼ਿਕਾਇਤ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Send this to a friend