ਸੰਗਰੂਰ, 8 ਜਨਵਰੀ (ਸੰਜੀਵ ਸਿੰਗਲਾ)-ਪੰਜਾਬ ਦੇ ਰਾਜ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਅਤੇ ਬਰਨਾਲਾ ਜ਼ਿਲਿਆਂ ‘ਚ ਚਲ ਰਹੇ ਵਿਕਾਸ ਕਾਰਜਾਂ ਅਤੇ ਵਖ-ਵਖ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨਾਂ ਦਸਿਆ ਕਿ ਸੂਬਾ ਸਰਕਾਰ ਵਲੋਂ ਜੁਲਾਈ 2017 ਤੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਆਦਿ ਸੂਬੇ ਦੇ ਲਾਭਪਾਤਰੀਆਂ ਨੂੰ 750 ਦੀ ਰਾਸ਼ੀ ਦੇ ਹਿਸਾਬ ਨਾਲ ਮਿਲੇਗੀ। ਉਨਾਂ ਦੋਵਾਂ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਉਂਦੇ ਮਾਰਚ ਮਹੀਨੇ ਤਕ ਚਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ, ਤਾਂ ਜੋ ਸਰਕਾਰ ਵਲੋਂ ਆਏ ਫੰਡਜ਼ ਦੀ ਸਹੀ ਵਰਤੋਂ ਹੋ ਸਕੇ। ਮੀਟਿੰਗ ਦੌਰਾਨ ਰਾਜ ਮੰਤਰੀ ਨੇ ਜ਼ਿਲਾ ਸਮਾਜਿਕ ਸੁਰਖਿਆ ਅਧਿਕਾਰੀ ਤੋਂ ਪੈਨਸ਼ਨਾਂ ਦੀ ਵੰਡ ਸਬੰਧੀ ਅਤੇ ਜ਼ਿਲਾ ਭਲਾਈ ਅਧਿਕਾਰੀ ਤੋਂ ਆਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਨੂੰ ਦਿਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਸਮੀਖਿਆ ਵੀ ਕੀਤੀ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਲੋਕ ਹਿਤਾਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਤਰਜ਼ੀਹ ਦਿਤੀ ਜਾਵੇ, ਉਨਾਂ ਮਗਨਰੇਗਾ, ਡਰੇਨੇਜ, ਜੰਗਲਾਤ, ਸਿੰਚਾਈ, ਲੋਕ ਨਿਰਮਾਣ ਵਿਭਾਗ ਤੇ ਮੰਡੀ ਬੋਰਡ ਦੇ ਕੰਮਾਂ ਦਾ ਵੀ ਜ਼ਾਇਜ਼ਾ ਲਿਆ। ਉਨਾਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸਮੀਖਿਆ ਕਰਦਿਆਂ ਕਾਰਡਾਂ ਦੀ ਮੁੜ ਪੜਤਾਲ ਦੇ ਚਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀ ਯੋਜਨਾ ਤੋਂ ਵਾਂਝਾ ਨਾ ਰਹੇ। ਰਾਜ ਮੰਤਰੀ ਨੇ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਤੋਂ ਪਹਿਲਾਂ ਸਾਰੇ ਬਕਾਇਆ ਕਾਰਜ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਦਲਬੀਰ ਸਿੰਘ ਗੋਲਡੀ ਵਿਧਾਇਕ ਧੂਰੀ, ਡਿਪਟੀ ਕਮਿਸ਼ਨਰ ਸੰਗਰੂਰ ਅਮਰਪ੍ਰਤਾਪ ਸਿੰਘ ਵਿਰਕ, ਡਿਪਟੀ ਕਮਿਸ਼ਨਰ ਬਰਨਾਲਾ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬਤਰਾ, ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਪ੍ਰਵੀਨ ਕੁਮਾਰ, ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ ਸੁਨਾਮ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਲੇਰਕੋਟਲਾ ਪ੍ਰੀਤੀ ਯਾਦਵ, ਐਸ.ਡੀ.ਐਮ ਭਵਾਨੀਗੜ• ਗੀਤਿਕਾ ਸਿੰਘ, ਓ.ਐਸ.ਡੀ ਟੂ ਰਾਜ ਮੰਤਰੀ ਦਲਜੀਤ ਸਿੰਘ, ਸਹਾਇਕ ਕਮਿਸ਼ਨਰ ਦੀਪਜੋਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਲੋਕ ਹਿਤਾਂ ਨਾਲ ਜੁੜੇ ਕੰਮਾਂ ਨੂੰ ਤਰਜ਼ੀਹ ਅਤੇ 750 ਰੁਪਏ ਦੇ ਹਿਸਾਬ ਨਾਲ ਪੈਨਸ਼ਨ ਦੇਵੇਗੀ ਸਰਕਾਰ : ਰਜ਼ੀਆ ਸੁਲਤਾਨਾ



