ਭਗਤਾ ਭਾਈ ਕਾ, 8 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ‘ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ,ਭਗਤਾ ਭਾਈ ਕਾ’ ਵਿਖੇ ਦੂਸਰੇ ਸਲਾਨਾ ਸੱਤ ਰੋਜਾ ਐਨ.ਐਸ.ਐਸ ਕੈਂਪ ਜੋ ਕਿ 2 ਜਨਵਰੀ 2018 ਤੋਂ ਚੱਲ ਰਿਹਾ ਸੀ ਦਾ ਸਮਾਪਤੀ ਸਮਾਰੋਹ ਅੱਜ ਕਾਲਜ ਵਿਖੇ ਹੋਇਆ। ਇਸ ਸਮਾਰੋਹ ਵਿੱਚ ਡਾ. ਇੰਦਰਜੀਤ ਕੌਰ ਦਿਉਲ, ਪ੍ਰਿੰਸੀਪਲ ਯੂਨੀਵਰਸਿਟੀ ਕਾਲਜ, ਜੈਤੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਨ੍ਹਾਂ ਨੇ ਆਪਣੀ ਜਿੰਦਗੀ ਦੇ ਡੂੰਘੇ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ ਇਸਦੇ ਨਾਲ ਹੀ ਡਾ. ਦਿਉਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਿਆਂ ਦੇ ਖੇਤਰ ਵਿੱਚ ਸਰਵਉਤਮ ਸੰਸਥਾ ਦੱਸਿਆ।ਇਸ ਮੋਕੇ ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਬਬਲਪ੍ਰੀਤ ਸਿੰਘ ਅਤੇ ਬੀ.ਐਸ.ਸੀ ਦੀ ਵਿਦਿਆਰਥਣ ਮਨਦੀਪ ਕੌਰ ਵੱਲੋਂ ਮੰਚ ਦਾ ਸੰਚਾਲਨ ਕੀਤਾ ਗਿਆ ।ਪ੍ਰੋ. ਚੰਦਰਦੀਪ ਸਿੰਘ, ਪ੍ਰੋਗਰਾਮ ਆਫੀਸਰ ਵੱਲੋਂ ਸੱਤ ਰੋਜ਼ਾ ਕੈਂਪ ਦੌਰਾਨ ਹੋਈਆ ਗਤੀਵਿਧੀਆਂ ਉਪਰ ਚਾਨ੍ਹਣਾ ਪਾਇਆ ਗਿਆ। ਕੈਂਪ ਦੀ ਯੂਨਿਟ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਵਰਿੰਦਰ ਸਿੰਘ ਅਤੇ ਬੀ.ਐਸ.ਸੀ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਮਨਦੀਪ ਕੌਰ ਨੂੰ ਬੈਸਟ ਵਲੰਟੀਅਰ ਵਜੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ 16 ਵਲੰਟੀਅਰਜ਼ ਅਤੇ 10 ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਲੰਟੀਅਰਜ਼ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਜਿਸ ਵਿੱਚ ਕਵੀਸ਼ਰੀ, ਡਾਂਸ, ਸਕਿੱਟ ਆਦਿ ਦੀ ਪੇਸ਼ਕਾਰੀ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਹੋਇਆ ਉਹਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਐਨ.ਐਸ.ਐਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਸੱਤ ਰੋਜ਼ਾ ਇਸ ਕੈਂਪ ਦੀ ਚੰਗੀ ਕਾਰਗੁਜ਼ਾਰੀ ਲਈ ਪ੍ਰੋਗਰਾਮ ਆਫੀਸਰ ਪ੍ਰੋ. ਹਰਪ੍ਰੀਤ ਕੌਰ, ਪ੍ਰੋ.ਚੰਦਰਦੀਪ ਸਿੰਘ ਅਤੇ ਉਹਨਾਂ ਦੇ ਸਹਿਯੋਗੀ ਪ੍ਰੋ. ਜਗਪ੍ਰੀਤ ਸਿੰਘ ਅਤੇ ਪ੍ਰੋ. ਨਾਜ਼ਇੰਦਰ ਕੌਰ ਨੂੰ ਵਧਾਈ ਦਿੱਤੀ।
ਖ਼ਾਲਸਾ ਕਾਲਜ ਭਗਤਾ ਭਾਈ ਕਾ ਦੇ ਐਨ.ਐਸ.ਐਸ ਕੈਂਪ ਸਮਾਪਤ



