ਮੋਗਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਵਿਚ ਨਹਿਰੀ ਪਾਣੀ ਸਪਲਾਈ ਯੋਜਨਾ ਸ਼ੁਰੂ ਹੋਵੇਗੀ
ਚੰਡੀਗੜ੍ਹ, 9 ਜਨਵਰੀ- ਪੰਜਾਬ ਸਰਕਾਰ ਵਲੋਂ ਹਰ ਸਾਲ 1000 ਨਵੇਂ ਪਿੰਡਾਂ ਨੂੰ 10 ਘੰਟੇ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਇਆ ਕਰੇਗੀ ਅਤੇ ਇਸ ਸਕੀਮ ਤਹਿਤ ਹੁਣ ਤੱਕ 1852 ਪਿੰਡਾਂ ਨੂੰ 10 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਇਹ ਇਸ ਸਕੀਮ ਬਾਰੇ ਬਾਰੇ ਵਿਸਥਾਰ ਵਿੱਚ ਦੱਸਿਆ। ਸ. ਬਾਜਵਾ ਨੇ ਦੱਸਿਆ ਕਿ ਹੁਣ ਤੱਕ 107 ਪਿੰਡਾਂ ਵਿਚ 24 ਘੰਟੇ ਪਾਣੀ ਸਪਲਾਈ ਵੀ ਦਿੱਤੀ ਜਾ ਰਹੀ ਹੈ ਅਤੇ ਇਸ ਸਾਲ 50 ਹੋਰ ਪਿੰਡਾਂ ਵਿਚ 24 ਘੰਟੇ ਪਾਣੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ 2200 ਕਰੋੜ ਦੀ ਲਾਗਤ ਨਾਲ ਸੌ ਫੀਸਦੀ ਪਿੰਡਾਂ ਨੂੰ 2021 ਤਕ ਜਲ ਸਪਲਾਈ ਅਤੇ ਸੈਨੀਟੇਸਨ ਦੀਆਂ ਬੇਹਤਰੀਨ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਿਦਆਂ ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੋਗਾ ਵਿਖੇ ਲਾਏ 176.12 ਕਰੋੜ ਰੁਪਏ ਦੀ ਲਾਗਤ ਨਾਲ ਲਾਏ ਜਾ ਰਹੇ ਪ੍ਰਾਜੈਕਟ ਰਾਹੀਂ 85 ਪਿੰਡਾਂ ਨੂੰ ਬਠਿੰਡਾ ਬ੍ਰਾਂਚ ਨਹਿਰ ਦਾ ਪਾਣੀ ਪੀਣ ਲਈ ਸਪਲਾਈ ਕੀਤਾ ਜਾਵੇਗਾ।ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ ਅਤੇ ਇਹ ਅਗਲੇ ਸਾਲ ਵਿਚ ਪਾਣੀ ਦੀ ਸਪਲਾਈ ਸੁਰੁ ਹੋ ਜਾਵੇਗੀ। ਵਿਭਾਗ ਵਲੋਂ ਬੇਹਤਰੀਨ ਸੇਵਾਵਾਂ ਦੇਣ ਲਈ ਖਾਲੀ ਅਸਾਮੀਆਂ ਭਰਨ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਦਸਦਿਆਂ. ਉਹਨਾਂ ਦਸਿਆ ਕਿ ਵਿਭਾਗ ਵਿਚ ਪਿਛਲੇ ਛੇ ਮਹੀਨੇ ਦੌਰਾਨ 23 ਨਵੇ ਐਸ. ਡੀ. ਓ. ਭਰਤੀ ਕੀਤੇ ਗਏ ਹਨ ਅਤੇ ਅਗਲੇ ਤਿੰਨ ਮਹੀਨੇ ਦੌਰਾਨ 200 ਜੇ.ਈ. ਵੀ ਭਰਤੀ ਕੀਤੇ ਜਾਣਗੇ। ਸਪਲਾਈ ਵਿਭਾਗ ਵਲੋਂ 8.58 ਕਰੋੜ ਦੀ ਲਾਗਤ ਨਾਲ ਅੰਿਮ੍ਰਤਸਰ ਵਿਖੇ ਪਾਣੀ ਦੀ ਵਿਸ਼ਵ ਪੱਧਰੀ ਟੈਸਟਿੰਗ ਲੈਬ ਸਥਾਪਿਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੀ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅਸ਼ਵਨੀ ਕੁਮਾਰ, ਡਾਇਰੈਕਟਰ ਜਲ ਸਪਲਾਈ ਸ੍ਰੀਮਤੀ ਮਿਨਾਕਸ਼ੀ ਸ਼ਰਮਾ, ਡਾਇਰੈਕਟਰ ਸੈਨੀਟੇਸ਼ਨ ਸ੍ਰੀ ਮੁਹੰਮਦ ਇਸ਼ਫਾਕ, ਚੀਫ ਇੰਜਨੀਆਰ ਸ੍ਰੀ ਐਸ.ਕੇ ਜੈਨ, ਚੀਫ ਇੰਜਨੀਆਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਚੀਫ ਇੰਜਨੀਅਰ ਸ੍ਰੀ ਅਵਤਾਰ ਸਿੰਘ ਵੀ ਮੌਜੂਦ ਸਨ।



