May 1, 2026 10:45 am

ਹਾਈਕੋਰਟ ਨੇ ਬਾਜਵਾ ਅਤੇ ਬਰਾੜ ਦੀਆਂ ਪਟੀਸ਼ਨਾਂ ਨੂੰ ਕੀਤੀ ਨਾਂਹ

ਚੰਡੀਗੜ੍ਹ, 20 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਡਰੱਗਜ਼ ਰੈਕਟ ਸੰਬੰਧੀ ਸਾਬਕਾ ਡੀ. ਐ¤ਸ. ਪੀ. ਭੋਲਾ ਵੱਲੋਂ ਕੀਤੇ ਗਏ ਖੁਲਾਸੇ ਦੇ ਸੰਬੰਧ ’ਚ ਸੀ. ਬੀ. ਆਈ. ਦੀ ਜਾਂਚ ਕਰਾਉਣ ਦੀ ਮੰਗ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਅਤੇ ਜਗਮੀਤ ਸਿੰਘ ਬਰਾੜ ਵੱਲੋਂ ਦਾਇਰ ਕੀਤੀਆਂ ਪਟੀਸ਼ਨਾਂ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਣਯੋਗ ਅਦਾਲਤ ਨੇ ਕਿਹਾ ਕਿ ਇਸ ਸੰਬੰਧ ਵਿੱਚ ਪੰਜਾਬ ਦੇ ਸਾਬਕਾ ਡੀ. ਜੀ. ਪੀ. (ਜੇਲ੍ਹ) ਸ਼ਸ਼ੀਕਾਂਤ ਦੀ ਇੱਕ ਪਟੀਸ਼ਨ ਪਹਿਲਾਂ ਹੀ ਸੁਣਵਾਈ ਲਈ ਪੈਂਡਿੰਗ ਹੈ, ਇਸ ਲਈ ਇਸੇ ਵਿਸ਼ੇ ’ਤੇ ਕਿਸੇ ਹੋਰ ਪਟੀਸ਼ਨ ਦੀ ਲੋੜ ਨਹੀਂ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭੋਲਾ ਨੇ ਡਰੱਗਜ਼ ਦੀਆਂ ਤਾਰਾਂ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਹੋਣ ਦਾ ਖੁਲਾਸਾ ਕੀਤਾ ਸੀ। ਇਸ ਤੋਂ ਪਿੱਛੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਨੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕਰਕੇ ਇਸ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ, ਪਰ ਮਾਣਯੋਗ ਹਾਈਕੋਰਟ ਨੇ ਸੋਮਵਾਰ ਨੂੰ ਦਿੱਤੇ ਆਪਣੇ ਫੈਸਲੇ ਵਿੱਚ ਬਾਜਵਾ ਅਤੇ ਬਰਾੜ ਦੀਆਂ ਪਟੀਸ਼ਨਾਂ ਨੂੰ ਨਾਂਹ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਜਦੋਂ ਇਸ ਵਿਸ਼ੇ ਨਾਲ ਪਹਿਲਾਂ ਹੀ ਇੱਕ ਪਟੀਸ਼ਨ ਅਦਾਲਤ ਕੋਲ ਸੁਣਵਾਈ ਲਈ ਪਈ ਹੈ ਤਾਂ ਇਸ ਸੰਬੰਧ ਵਿੱਚ ਹੋਰ ਪਟੀਸ਼ਨਾਂ ਦੀ ਲੋੜ ਨਹੀਂ।

Send this to a friend