ਸਮਾਣਾ, 11 ਜਨਵਰੀ (ਪ੍ਰੇਮ ਵਧਵਾ)- ਡੀ.ਐਸ.ਪੀ. ਰਾਜਵਿੰਦਰ ਸਿੰਘ ਰੰਧਾਵਾ ਨੇ ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ ਉਨ੍ਹਾਂ ਨੇ ਕਿਹਾਕਿ ਨਸ਼ਾ ਤਸਕਰਾਂ ਅਤੇ ਸੱਟੇਬਾਜ਼ਾ ਖਿਲਾਫ ਪੁਲਿਸ ਨੇ ਮੁਹਿੰਮ ਚਲਾ ਰੱਖੀ ਹੈ ਅਤੇ ਨਸ਼ਾ ਤਸਕਰਾਂ ਅਤੇ ਸੱਟੇਬਾਜ਼ਾ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ ਉਨ੍ਹਾਂ ਨੇ ਸਮਾਜ ਵਿਰੋਧੀ ਅਨਸਰਾਂ ਨੁੰ ਸਖਤ ਤਾੜਨਾ ਦਿੰਦਿਆ ਕਿਹਾ ਕਿ ਨਸ਼ੇ ਵੇਚਣ ਵਾਲੇ ਦੜਾ ਸੱਟਾ ਲਗਾਵਾਉਣ ਵਾਲੇ ਅਤੇ ਹੋਰ ਗੈਰ ਸਮਾਜਿਕ ਤੱਤਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨ੍ਹੀ ਜਾਵੇਗਾ ਉਨ੍ਹਾਂ ਅੱਗੇ ਦੱਸਿਆ ਕਿ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਪਾਰਟੀ ਦੀਆਂ ਵੱਖ ਵੱਖ ਟੀਮਾਂ ਤਿਆਰ ਕੀਤੀਆ ਗਈਆਂ ਹਨ ਜੋ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ 24 ਘੰਟੇ ਗਸਤ ਕਰ ਰਹੀਆ ਹਨ ਅਤੇ ਸ਼ਹਿਰ ਦੇ ਚੱਪੇ- ਚੱਪੇ ਤੇ ਤਿਖੀ ਨਜ਼ਰ ਰੱਖ ਰਹੀਆਂ ਹਨ ਉਨ੍ਹਾਂ ਨੇ ਕਿਹਾ ਕਿ ਸਕੂਲਾਂ ,ਕਾਲਜਾ ਅੱਗੇ ਘੁੰਮਦੇ ਆਵਾਰਾ ਨੌਜਵਾਨਾਂ ਨੂੰ ਨੱਥ ਪਾਉਣ ਲਈ ਸਕੂਲਾਂ ,ਕਾਲਜਾ ਅੱਗੇ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਇਹਨਾਂ ਨਾਕਿਆਂ ਦੌਰਾਨ ਆਵਾਰਾ ਘੁੰਮਣ ਵਾਲੇ ਨੌਜਵਾਨ ਗਲਤ ਅਨਸਰਾਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇਗਾ ਉਨ੍ਹਾਂ ਨੇ ਸਮਾਣਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਲੋਕਾਂ ਨੁੰ ਕਿਸੇ ਵੀ ਕਿਸਮ ਦੇ ਮਾੜੇ ਅਨਸਰ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਤਾਂ ਜੋ ਪੁਲਿਸ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਕਰ ਸਕੇ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੇ ਸਹਿਯੋਗ ਨਾਲ ਹੀ ਚੰਗੇ ਨਤੀਜੇ ਦੇ ਸਕਦੀ ਹੈ ਇਸ ਲਈ ਪੁਲਿਸ ਅਤੇ ਆਮ ਲੋਕਾਂ ਵਿਚਾਲੇ ਚੰਗਾ ਤਾਲਮੇਲ ਬਣਿਆਂ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਪ੍ਰੈਸ ਦੇ ਜਰੀਏ ਮੰਦਿਰ ਕਮੇਟੀਆਂ ਦੇ ਪ੍ਰਧਾਨਾਂ ਨੂੰ ਕਿਹਾ ਕਿ ਮੰਦਿਰ ਦੀ ਹੱਦ ਦੇ ਅੰਦਰ ਅਤੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਠੀਕ ਕਰਵਾ ਲੈਣ ਜਿਨ੍ਹਾਂ ਮੰਦਿਰਾਂ ਵਿੱਚ ਨਹੀ ਲੱਗੇ ਉਹ ਲੱਗਵਾਂ ਲੈਣ ਤਾਂ ਜੋ ਕੋਈ ਗਲਤ ਅਨਸਰ ਕਿਸੇ ਵਾਰਦਾਤ ਨੂੰ ਅਨਜਾਮ ਦਿੰਦਾ ਹੈ ਤਾਂ ਉਸ ਨੂੰ ਜਲਦੀ ਕਾਬੂ ਕੀਤਾ ਜਾ ਸਕਦਾ ਹੈ।
ਨਸ਼ਾ ਤਸਕਰਾਂ ਤੇ ਸੱਟੇਬਾਜ਼ਾ ਨੂੰ ਬਖਸ਼ਿਆ ਨਹੀਂ ਜਾਵੇਗਾ : ਡੀ.ਐਸ.ਪੀ. ਰਾਜਵਿੰਦਰ ਸਿੰਘ ਰੰਧਾਵਾ



