Skip to content
Independent perspectives. Global stories.
BREAKING

ਡਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਗੁਰਜਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

Share this story

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਵਿੱਕੀ ਝਾਂਬ)- ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕ ਮਸਲਿਆਂ ਅਤੇ ਖਾਸ ਕਰਕੇ ਪੀੜਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਧੇਰੇ ਸੰਵੇਦਨਸ਼ੀਲ ਹੋਣ ਤਾਂ ਜੋ ਕਿਸੇ ਵੀ ਸਰਕਾਰੀ ਅਥਾਰਟੀ ਤੱਕ ਆਸ ਨਾਲ ਆਉਣ ਵਾਲਾ ਕੋਈ ਵੀ ਨਾਗਰਿਕ ਨਿਰਾਸ਼ ਨਾ ਮੁੜੇ। ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਹੋਰ ਕਿਹਾ ਕਿ ਦਫ਼ਤਰਾਂ ਵਿਚ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਦਫ਼ਤਰ ਵਿਚ ਕੰਮਕਾਜ ਲਈ ਆਮ ਲੋਕਾਂ ਨੂੰ ਕੋਈ ਮੁਸਕਿਲ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪੁੱਜਦਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਪੀੜਤ ਧਿਰ ਨੂੰ ਤੁਰੰਤ ਨਿਆਂ ਦਿੱਤਾ ਜਾਣਾ ਯਕੀਨੀ ਬਣਾਉਣ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਪਹੁੰਚਣ ਤੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਪਿੰਡ ਸੱਕਾਂ ਵਾਲੀ ਵਿਚ ਪੰਚਾਇਤ ਵੱਲੋਂ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਬਣਾਏ ਗੈਸਟ ਹਾਉਸ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਇਸ ਪਿੰਡ ਵਿਚ ਹੋਏ ਵਿਕਾਸ ਨੂੰ ਵੇਖਿਆ ਅਤੇ ਇੱਥੇ ਪਿੰਡ ਵਾਸੀਆਂ ਵੱਲੋਂ ਕੀਤੇ ਅਲੌਕਿਕ ਵਿਕਾਸ ਦੀ ਸਲਾਘਾ ਕੀਤੀ। ਇਸ ਪਿੰਡ ਵਿਚ ਛੱਪੜ ਨੂੰ ਝੀਲ ਦਾ ਰੂਪ ਦਿੱਤਾ ਗਿਆ ਹੈ ਜਦ ਕਿ ਝੀਲ ਦੇ ਨਾਲ ਬਹੁਤ ਸੁੰਦਰ ਪਾਰਕ ਬਣਾਇਆ ਗਿਆ ਹੈ। ਉਨ੍ਹਾਂ ਨੇ ਹੋਰਨਾਂ ਪਿੰਡਾਂ ਨੂੰ ਵੀ ਇਸ ਪਿੰਡ ਦੇ ਵਿਕਾਸ ਮਾਡਲ ਤੋਂ ਸੇਧ ਲੈਣ ਦੀ ਸਲਾਹ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ, ਐਸ.ਐਸ.ਪੀ. ਸ੍ਰੀ ਸੁਸ਼ੀਲ ਕੁਮਾਰ, ਏ.ਡੀ.ਸੀ. ਜਨਰਲ ਸ: ਰਾਜਪਾਲ ਸਿੰਘ, ਐਸ.ਡੀ.ਐਮ. ਮਲੋਟ ਸ੍ਰੀ ਨਰਿੰਦਰ ਸਿੰਘ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਏ.ਸੀ.ਯੁ.ਟੀ. ਮੈਡਮ ਕਨੂੰ ਗਰਗ, ਜ਼ਿਲ੍ਹਾ ਮਾਲ ਅਫ਼ਸਰ ਸ: ਅਵਤਾਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

WRITTEN BY