Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਰਾਂਦ ਦੇ ਵਿਸ਼ੇਸ਼ ਦੀਵਾਨ

Share this story

ਜਲ਼ੰਧਰ, 15 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿੱਚ ਮਾਘ ਮਹੀਨੇ ਦੀ ਸੰਗਰਾਂਦ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਸ ਸਮੇਂ ਗਿਆਨੀ ਅਜੀਤ ਸਿੰਘ ਜੀ ਰਤਨ ਨੇ ਮਾਘ ਮਹੀਨੇ ਸੰਬੰਧੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੁਕਮਨਾਮੇ ਉਪਰ ਚਾਨਣਾ ਪਾਉਂਦੇ ਹੋਏ ਸਮੂਹ ਸੰਗਤ ਨੂੰ ਅਕਾਲਪੁਰਖ ਜੀ ਦੇ ਨਾਮ ਸਿਮਰਨ ਨਾਲ ਜੁੜਣ ਦੀ ਅਪੀਲ ਕੀਤੀ।ਇਸ ਮੌਕੇ ਭਾਈ ਕੰਵਲਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰ ਸਾਹਿਬਾਨ ਸ. ਮੋਹਿੰਦਰਜੀਤ ਸਿੰਘ, ਸ. ਕੰਵਲਜੀਤ ਸਿੰਘ ਕੋਛੜ, ਸ. ਪਰਮਪ੍ਰੀਤ ਸਿੰਘ ਸੋਨੂੰ, ਸ. ਸੁਰਜੀਤ ਸਿੰਘ ਅਰੋੜਾ, ਸ. ਕੁਲਤਾਰਨ ਸਿੰਘ ਅਨੰਦ, ਸ. ਗੁਰਬੀਰ ਸਿੰਘ, ਸ. ਭੁਪਿੰਦਰ ਸਿੰਘ, ਸ. ਤੇਜਦੀਪ ਸਿੰਘ ਸੇਠੀ ਅਤੇ ਸ਼ਹਿਰ ਦੀਆਂ ਪ੍ਰੱਮੁਖ ਹਸਤੀਆਂ ਨੇ ਸੰਗਤਾਂ ਵਿਚ ਹਾਜ਼ਰੀ ਭਰੀ। ਸਵੇਰ ਦੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਚਾਹ ਦਾ ਲੰਗਰ ਅਤੇ ਸ਼ਾਮ ਦੇ ਦੀਵਾਨ ਵਿੱਚ ਗੁਰੂ ਕਾ ਲੰਗਰ ਅਤੂੱਟ ਵਰਤਾਇਆ ਗਿਆ।

WRITTEN BY