Skip to content
Independent perspectives. Global stories.
BREAKING

ਗੁਰੂ ਨਾਨਕ ਸੇਵਾ ਮਿਸ਼ਨ ਦਾ ਕੈਲੰਡਰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਰੀ

Share this story

ਲੁਧਿਆਣਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਫਲਸਫੇ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਸਮੂਹ ਸਿੱਖ ਜੱਥੇਬੰਦੀਆਂ ਤੇ ਸੁਸਾਇਟੀਆਂ ਨੂੰ ਇੱਕਜੁੱਟ ਹੋ ਕੇ ਵੱਡੇ ਪੱਧਰ ਤੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਹੀ ਗੁਰੂ ਸਾਹਿਬਾਂ ਵੱਲੋਂ ਲਗਾਈ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ । ਅੱਜ ਗੁਰੂ ਨਾਨਕ ਸੇਵਾ ਮਿਸ਼ਨ (ਰਜਿ.) ਦੇ ਵੱਲੋਂ ਤਿਆਰ ਕੀਤੇ ਗਏ ਕੈਲੰਡਰ ਨੂੰ ਰਿਲੀਜ਼ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਆਗਾਮੀ ਆਂ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਸਮੂਹ ਸਿੱਖ ਜੱਥੇਬੰਦੀਆਂ ਤੇ ਸੁਸਾਇਟੀਆਂ ਤੋਂ ਸਹਿਯੋਗ ਪ੍ਰਾਪਤ ਕਰੇਗੀ । ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸ. ਸੁਰਿੰਦਰ ਸਿੰਘ ਚੌਹਾਨ ਅਤੇ ਮਿਸ਼ਨ ਦੇ ਸਮੂਹ ਮੈਬਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿਧਾਤਾਂ ਤੇ ਵਿਚਾਰਧਾਰਾ ਨੂੰ ਸੰਗਤਾਂ ਤੱਕ ਪਹੁੰਚਾਣ ਅਤੇ ਸਰਬ ਸਾਂਝੇ ਨਰੋਏ ਸਮਾਜ ਦੀ ਸਿਰਜਨਾ ਦੇ ਸੰਕਲਪ ਨੂੰ ਲਾਗੂ ਕਰਵਾਉਣ ਲਈ ਕੀਤੇ ਜਾ ਰਹੇ ਵੱਡਮੁੱਲੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਤਿਆਰ ਕੀਤੇ ਗਏ ਨਵੇਂ ਸਾਲ ਦੇ ਕੈਲੰਡਰ ਦੀ ਵਧਾਈ ਦਿੱਤੀ। ਇਸ ਮੌਕੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸ. ਸੁਰਿੰਦਰ ਸਿੰਘ ਚੌਹਾਨ ਨੇ ਕਿਹਾ ਕਿ ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਜਾਣਗੇ । ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜੱਥੇਦਾਰ ਪਰਮਜੀਤ ਸਿੰਘ ਖਾਲਸਾ (ਬਰਨਾਲਾ) ਨੇ ਸਾਂਝੇ ਰੂਪ ਵਿੱਚ ਗੁਰੂ ਨਾਨਕ ਸੇਵਾ ਮਿਸ਼ਨ ਵੱਲੋਂ ਤਿਆਰ ਕੀਤੇ ਗਏ ਨਵੇਂ ਸਾਲ ਦੇ ਕੈਲੰਡਰ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਰਿਲੀਜ਼ ਕੀਤਾ । ਇਸ ਸਮੇਂ ਉਹਨਾਂ ਦੇ ਨਾਲ ਸ. ਸੁਰਿੰਦਰ ਸਿੰਘ ਚੌਹਾਨ ਮੁੱਖ ਸੇਵਾਦਾਰ ਗੁਰੂ ਨਾਨਕ ਸੇਵਾ ਮਿਸ਼ਨ, ਸ. ਮਹਿੰਦਰ ਸਿੰਘ ਕੰਡਾ, ਸ. ਮਹਿੰਦਰ ਪਾਲ ਸਿੰਘ ਕਾਕਾ, ਅਵਤਾਰ ਸਿੰਘ ਬਿੱਟਾ, ਰਣਬੀਰ ਸਿੰਘ ਲੂਥਰਾ, ਹਰਮਿੰਦਰ ਸਿੰਘ ਰੋਬਿਨ ਨੰਦਾ, ਜਸਵਿੰਦਰ ਸਿੰਘ ਸਿਮਰਨ, ਸੁਨੀਤ ਸਿੰਘ ਬਿੰਦਰਾ ਹਾਜ਼ਰ ਸਨ।

WRITTEN BY