ਫ਼ਿਰੋਜ਼ਪੁਰ, 15 ਜਨਵਰੀ (ਮਨੋਹਰ ਲਾਲ)- ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਦੇਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਰੁਜ਼ਗਾਰ ਮੇਲਾ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਮੁਖ ਮਹਿਮਾਨ ਦੇ ਤੌਰ ਤੇ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐਸ. ਨੇ ਸ਼ਿਰਕਤ ਕੀਤੀ।ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਮੁਖ ਮਕਸਦ ਵਧ ਤੋਂ ਵਧ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਰੁਜ਼ਗਾਰ ਮੁਹਈਆ ਕਰਵਾਉਣਾ ਹੈ। ਉਨ੍ਹਾਂ ਦਸਿਆ ਕਿ ਇਹ ਰੁਜ਼ਗਾਰ ਮੇਲਾ ਵਖ-ਵਖ ਕੰਪਨੀਆਂ/ਉਦਯੋਗਿਕ ਅਦਾਰਿਆਂ ਦੀ ਸਹਾਇਤਾ ਨਾਲ ਲਗਾਇਆ ਗਿਆ ਹੈ ਅਤੇ ਇਸ ਰੁਜ਼ਗਾਰ ਮੇਲੇ ਵਿਚ ਲੋੜਵੰਦ ਅਤੇ ਹੁਨਰਮੰਦਾਂ ਨੂੰ ਵਖ-ਵਖ ਕੰਪਨੀਆਂ ਨਾਲ ਸਿਧੇ ਤੌਰ ‘ਤੇ ਰਾਬਤਾ ਕਰਵਾਇਆ ਗਿਆ। ਉਨ੍ਹਾਂ ਦਸਿਆ ਕਿ ਲਗਾਏ ਗਏ ਇਸ ਰੁਜ਼ਗਾਰ ਮੇਲੇ ਵਿਚ 204 ਉਮੀਦਵਾਰਾਂ ਵਲੋਂ ਭਾਗ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਵਖ-ਵਖ ਕੰਪਨੀਆਂ ਦੁਆਰਾ 115 ਯੋਗ ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ ਇਹ ਰੁਜ਼ਗਾਰ ਮੇਲਾ ਮਹੀਨੇ ਵਿਚ ਦੋ ਵਾਰ ਲਗਾਇਆ ਜਾਵੇਗਾ।ਇਸ ਮੌਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰ. ਗੁਰਜੰਟ ਸਿੰਘ, ਸ਼੍ਰੀ ਅਸ਼ੋਕ ਜਿੰਦਲ (ਸੁਪਰਡੰਟ), ਗੁਰਪ੍ਰੀਤ ਕੌਰ, ਸੋਨੀਕਾ ਰਾਣੀ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਫਿਰੋਜ਼ਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਰੁਜ਼ਗਾਰ ਮੇਲਾ



