ਮਾਨਸਾ, 15 ਜਨਵਰੀ (ਨਛੱਤਰ ਸਿੰਘ ਕਾਹਨਗੜ੍ਹ)-ਦੇਸ਼ ਦੀ ਸਰਵ ਉਚ ਅਦਾਲਤ ਦੇ ਚਾਰ ਮਾਨਯੋਗ ਜੱਜਾਂ ਵੱਲੋਂ ਨਿਆਂਪਾਲਿਕਾ ਵਿੱਚ ਸਿਆਸੀ ਦਖਲ ਅੰਦਾਜੀ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਹਮਾਇਤ ਕਰਦਿਆਂ ਪਿੰਡ ਫਫੜੇ ਭਾਈਕੇ ਦੇ ਕਿਸਾਨਾਂ ਵੱਲੋਂ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਅਰਥੀ ਫੂਕਣ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰੈਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਨ੍ਹਾਂ ਜੱਜਾਂ ਦੀ ਇਸ ਅਨੋਖੀ ਤੇ ਬੇਮਿਸਾਲ ਕਾਰਵਾਈ ਨੇ ਸਿੱਧ ਕਰ ਦਿੱਤਾ ਹੈ ਕਿ ਦੇਸ਼ ਦੀ ਨਿਆਂਪਾਲਿਕਾ ਦੀ ਆਜ਼ਾਦੀ ਗੰਭੀਰ ਖ਼ਤਰੇ ਵਿੱਚ ਹੈ ਅਤੇ ਇਸ ਉ੍ਯੱਪਰ ਫਿਰਕੂ ਫਾਸੀ ਵਾਦੀ ਸ਼ਕਤੀਆਂ ਪੂਰੀ ਤਰ੍ਹਾਂ ਕਾਬਜ਼ ਹੋ ਗਈਆਂ ਹਨ ਜਿਸ ਕਾਰਣ ਜਮਹੂਰੀਅਤ ਦਾ ਆਖਰੀ ਅੰਗ ਵੀ ਖ਼ਤਰੇ ਵਿੱਚ ਪੈ ਗਿਆ ਹੈ ਜਿਸ ਕਾਰਣ ਲੋਕ ਨਿਆਂਪਾਲਿਕਾ ਨੂੰ ਵੀ ਸ਼ੱਕ ਦੀਆਂ ਨਜ਼ਰਾਂ ਨਾਲ ਵੇਖ ਰਹੇ ਹਨ ।
ਕੇਂਦਰ ਸਰਕਾਰ ਦੀ ਅਰਥੀ ਫੂਕਣ ਮੌਕੇ ਜ਼ੋਰਦਾਰ ਨਾਅਰੇਬਾਜ਼ੀ



