ਲਖਨਊ, 16 ਜਨਵਰੀ (ਪੀ.ਟੀ.)- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਇਸ ਸਾਲ ਦੇਸ਼ ਦੀਆਂ ਕਈ ਵਿਧਾਨ ਸਭਾਵਾਂ ਦੀਆਂ ਹੋਣ ਵਾਲੀਆਂ ਚੋਣਾਂ ਦੇ ਨਾਲ ਹੀ ਲੋਕ ਸਭਾ ਦੀਆਂ ਚੋਣਾਂ ਕਰਵਾਉਣ ਦੀ ਸੰਭਾਵਨਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰ. ਐਸ. ਐਸ. ‘ਤੇ ਸੰਵਿਧਾਨ ਨਾਲ ਛੇੜਛਾੜ ਕਰਕੇ ਉਸ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ।
ਲੋਕ ਸਭਾ ਚੋਣਾਂ ਵਿਧਾਨ ਸਭਾ ਚੋਣਾਂ ਨਾਲ ਵੀ ਕਰਵਾ ਸਕਦਾ ਹੈ ਕੇਂਦਰ : ਮਾਇਆਵਤੀ



