Skip to content
Independent perspectives. Global stories.
BREAKING

ਅਸਤੀਫ਼ੇ ਤੋਂ ਸਿਧ ਹੋਇਆ ਕਿ ਰਾਣਾ ਦੋਸ਼ੀ : ਸ. ਭੂੰਦੜ

Share this story

ਚੰਡੀਗੜ੍ਹ- ਪੰਜਾਬ ਦੇ ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਵਲੋਂ ਮੁਖ ਮੰਤਰੀ ਨੂੰ ਆਪਣੇ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ਼ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਰਾਣਾ ਗੁਰਜੀਤ ਵਲੋਂ ਅਸਤੀਫਾ ਦੇਣ ਨਾਲ ਰੇਤ ਖਡਾਂ ਦੇ ਘੁਟਾਲੇ ‘ਚ ਉਨ੍ਹਾਂ ਦੀ ਸ਼ਮੂਲੀਅਤ ਆਪੇ ਹੀ ਬੇਪਰਦ ਹੋ ਗਈ ਹੈ। ਅਕਾਲੀ ਦਲ ਨੇ ਕੈਪਟਨ ਸਰਕਾਰ ‘ਤੇ ਇਲਜ਼ਾਮ ਲਾਇਆ ਕਿ ਨਾਰੰਗ ਕਮਿਸ਼ਨ ਨੂੰ ਰਾਣਾ ਗੁਰਜੀਤ ਨੂੰ ਨਿਰਦੋਸ਼ ਸਾਬਿਤ ਕਰਨ ਲਈ ਕਾਇਮ ਕੀਤਾ ਗਿਆ ਸੀ।ਸੀਨੀਅਰ ਅਕਾਲੀ ਆਗੂ ਅਤੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਅਲਾਟ ਕੀਤੀਆਂ ਸਾਰੀਆਂ ਰੇਤ ਖਡਾਂ ਤੁਰੰਤ ਰਦ ਹੋਣੀਆਂ ਚਾਹੀਦੀਆਂ ਹਨ।ਉਹਨਾਂ ਮੰਤਰੀਆਂ ਖ਼ਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਇਸ ਅਪਰਾਧ ਬਾਰੇ ਜਾਣਦੇ ਹੋਏ ਵੀ ਚੁਪੀ ਸਾਧੀ ਰਖੀ।

WRITTEN BY