Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ’ਚ ਨਿਯੁਕਤੀਆਂ ਤੇ ਤਰੱਕੀਆਂ ਦੀ ਨਿਯਮਬੱਧ ਹੋਣਗੀਆਂ : ਭਾਈ ਲੌਂਗੋਵਾਲ

Share this story

ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਸਰਕਾਰ ਤਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 16 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਇਸ ਵਰ੍ਹੇ ਦੀ ਧਰਮ ਪ੍ਰ੍ਰਚਾਰ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸਿੱਖ ਮਸਲਿਆਂ ਦੇ ਹੱਲ ਲਈ ਭਾਰਤ ਸਰਕਾਰ ਤਕ ਪਹੁੰਚ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਚੱਲ ਰਹੇ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਦਾ 550ਸਾਲਾ ਪ੍ਰਕਾਸ਼ ਪੁਰਬ ਜੋ ਸਾਲ 2019 ਵਿਚ ਆ ਰਿਹਾ ਹੈ, ਨੂੰ ਸਮਰਪਿਤ ਜਿੱਥੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਸੁਲਤਾਨਪੁਰ ਲੋਧੀ (ਕਪੂਰਥਲਾ), ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ ਗੁਰਦੁਆਰਾ ਡੇਹਰਾ ਸਾਹਿਬ, ਲੁਹਾਰ (ਤਰਨ ਤਾਰਨ) ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ ਉਥੇ ਹੀ ਇਸ ਵਰ੍ਹੇ ਦੀ ਧਰਮ ਪ੍ਰਚਾਰ ਲਹਿਰ ਵੀ ਪਹਿਲੇ ਪਾਤਸ਼ਾਹ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ। ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 6% ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿਤੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੱਜਣ ਸਿੰਘ ਬੱਜੂਮਾਨ, ਸ. ਨਵਤੇਜ ਸਿੰਘ ਕਾਉਣੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

WRITTEN BY