Skip to content
Independent perspectives. Global stories.
BREAKING

ਸਿੱਖਿਆ ਮੰਤਰੀ ਅਰੁਨਾ ਚੌਧਰੀ ਵੱਲੋਂ ਪੰਜਾਬ ਦੀਆਂ ਪ੍ਰਾਪਤੀਆਂ ਦਾ ਖਾਕਾ ਉਸਾਰੂ ਢੰਗ ਨਾਲ ਪੇਸ਼

Share this story

ਕੇਂਦਰ ਸਰਕਾਰ ਤੋਂ ਸਰਬ ਸਿੱਖਿਆ ਅਭਿਆਨ ਦੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ/ਚੰਡੀਗੜ੍ਹ, 16 ਜਨਵਰੀ (ਬਲਜੀਤ ਸਿੰਘ ਬਰਾੜ)- ‘‘ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੂਰਅੰਦੇਸ਼ ਮਾਰਗ ਦਰਸ਼ਨ ਸਦਕਾ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਵਿਆਪਕ ਗੁਣਵੱਤਾ ਭਰਪੂਰ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਅਗਾਂਹ ਵੀ ਇਨ੍ਹਾਂ ਪੇਸ਼ਕਦਮੀਆਂ ਨੂੰ ਇਸੇ ਰਫ਼ਤਾਰ ਨਾਲ ਜਾਰੀ ਰੱਖਣ ਲਈ ਸਰਕਾਰ ਵਚਨਬੱਧ ਹੈ।’’
ਇਹ ਵਿਚਾਰ ਅੱਜ ਇੱਥੇ ਨਵੀਂ ਦਿੱਲੀ ਵਿਖੇ ਦੋ ਦਿਨਾਂ 65ਵੀਂ ‘ਸੈਂਟਰਲ ਐਡਵਾਈਜ਼ਰੀ ਬੋਰਡ ਆਫ ਐਜੂਕੇਸ਼ਨ’ (ਕੈਬ) ਮੀਟਿੰਗ ਦੇ ਆਖ਼ਰੀ ਦਿਨ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪ੍ਰਗਟ ਕੀਤੇ। ਇਸ ਮੀਟਿੰਗ ਵਿੱਚ ਦੇਸ਼ ਭਰ ਦੇ ਸੂਬਿਆਂ ਤੋਂ ਸਿੱਖਿਆ ਮੰਤਰੀਆਂ ਨੇ ਹਿੱਸਾ ਲਿਆ। ਇਸ ਮੌਕੇ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਅਹਿਮ ਪ੍ਰਾਪਤੀ ਰਹੀ ਹੈ 14 ਨਵੰਬਰ 2017 ਨੂੰ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਸ਼ੁਰੂ ਕੀਤਾ ਜਾਣਾ, ਜਿਸ ਅਨੁਸਾਰ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲਾ ਦਿੱਤਾ ਜਾਵੇਗਾ ਅਤੇ ਇਸ ਤਰ੍ਹਾਂ ਸੂਬੇ ਦੇ ਗਰੀਬ ਤੋਂ ਗਰੀਬ ਵਰਗ ਦੇ ਬੱਚਿਆਂ ਨੂੰ ਵੀ ਸਿੱਖਿਆ ਗ੍ਰਹਿਣ ਕਰਨ ਦਾ ਮੌਕਾ ਮਿਲੇਗਾ। ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਗਏ ਹੋਰ ਅਹਿਮ ਕਦਮਾਂ ਦਾ ਜ਼ਿਕਰ ਕਰਦੇ ਹੋਏ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਗਰਾਮ ਸਾਰੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਅੰਦਾਜ਼ਾ ਲਾ ਕੇ ਉਨ੍ਹਾਂ ਨੂੰ ਇਸੇ ਅਨੁਸਾਰ ਵੱਖੋ ਵੱਖਰੇ ਵਰਗਾਂ ਵਿੱਚ ਰੱਖਿਆ ਜਾਂਦਾ ਹੈ। ਇਸ ਮੌਕੇ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਦੀ ਨੁਹਾਰ ਬਦਲਣ ਲਈ ਚੁੱਕੇ ਗਏ ਕਦਮਾਂ ਦੀ ਖ਼ਾਸ ਕਰ ਕੇ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦੀ ਪੁਰਜ਼ੋਰ ਸ਼ਲਾਘਾ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਮੀਟਿੰਗ ਵਿੱਚ ਪੰਜਾਬ ਦੇ ਸਕੱਤਰ, ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਵੀ ਮੌਜੂਦ ਸਨ।

WRITTEN BY