ਜਲੰਧਰ, 16 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਦੇ ਵਿਦਿਆਰਥੀ ਗੁਰਮੁਖ ਸਿੰਘ ਅਤੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਦੇ ਵਿਦਿਆਰਥੀ ਅਜੈ ਸੂਦ ਨੇ ਯੂ.ਜੀ.ਸੀ. ਵਲੋਂ ਲਏ ਜਾਂਦੇ ਨੈਸ਼ਨਲ ਇਲੀਜੀਬਿਲਟੀ ਟੈਸਟ ਵਧੀਆ ਨੰਬਰ ਲੈ ਕੇ ਪਾਸ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਇਤਿਹਾਸ ਵਿਭਾਗ ਦੇ ਮੁਖੀ ਡਾ. ਸੁਮਨ ਚੋਪੜਾ ਤੇ ਕਾਮਰਸ ਵਿਭਾਗ ਦੇ ਮੁਖੀ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਅਜੈ ਸੂਦ ਤੇ ਗੁਰਮੁਖ ਸਿੰਘ ਨੂੰ ਸਨਮਾਨਤ ਵੀ ਕੀਤਾ।
ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਨੈਟ ’ਚ ਸ਼ਾਨਦਾਰ ਪ੍ਰਦਰਸ਼ਨ



