Skip to content
Independent perspectives. Global stories.
BREAKING

ਖ਼ਾਲਸਾ ਕਾਲਜ ਪਟਿਆਲਾ ’ਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਟਕ ਖੇਡਿਆ

Share this story

ਪਟਿਆਲਾ, 16 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-‘‘ਦੁਨੀਆਂ ਦੇ ਇਤਿਹਾਸ ਵਿੱਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਲਸਾਨੀ ਹੈ ਅਤੇ ਮਨੁੱਖਤਾ ਦੇ ਭਲੇ ਲਈ ਕੁਰਬਾਨੀਆਂ ਕਰਨ ਵਾਲਾ ਵਿਲੱਖਣ ਹੈ ਸਿੱਖ ਧਰਮ’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਧਰਮਿੰਦਰ ਸਿੰਘ ਉਭਾ ਨੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਨਾਟਕ ‘ਧੰਨ ਮਾਤਾ ਗੁਜਰੀ’ ਜੋ ਕਿ ਕਾਲਜ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਸੀ, ਦੇ ਆਯੋਜਨ ਸਮੇਂ ਕਾਲਜ ਕੈਂਪਸ ਵਿਚ ਕੀਤਾ। ਨਾਟਕ ਦੀ ਪੇਸ਼ਕਾਰੀ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਅੱਗੇ ਬੋਲਦਿਆਂ ਕਿਹਾ ਸਾਡਾ ਵਿਰਸਾ ਬਹੁਤ ਹੀ ਮਾਣਮੱਤਾ ਅਤੇ ਗੌਰਵਮਈ ਹੈ। ਸ਼ਾਇਦ ਹੀ ਵਿਸ਼ਵ ਵਿਚ ਅਜਿਹੀ ਕੋਈ ਕੌਮ ਹੋਵੇ ਜਿਸ ਨੇ ਆਪਣੇ ਧਰਮ ਦੀ ਰਾਖੀ ਲਈ ਏਨੀਆਂ ਕੁਰਬਾਨੀਆਂ ਕੀਤੀ ਹੋਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਡੇ ਗੌਰਵਮਈ ਵਿਰਸੇ ਤੋਂ ਸੇਧ ਪ੍ਰਾਪਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੀਆ ਪੀੜੀਆਂ ਨੂੰ ਅਸੀਂ ਦੱਸ ਸਕੀਏ ਕਿ ਸਿੱਖ ਧਰਮ ਵਿਚ ਸਿਰਫ ਆਪਣੇ ਧਰਮ ਨੂੰ ਬਚਾਉਣ ਲਈ ਹੀ ਕੁਰਬਾਨੀਆਂ ਨਹੀਂ ਦਿੱਤੀਆਂ, ਸਗੋਂ ਪੂਰੀ ਮਨੁੱਖਤਾ ਨੂੰ ਬਚਾਉਣ ਲਈ ਪਹਿਲ ਕਦਮੀ ਕੀਤੀ ਗਈ ਹੈ।
ਇਸ ਨਾਟਕ ਦਾ ਨਿਰਦੇਸ਼ਨ ਡਾ. ਵੰਦਨਾ ਕਪੂਰ, ਅਸਿਸਟੈਂਟ ਪ੍ਰੋਫੈਸਰ, ਥੀਏਟਰ ਸਟੱਡੀਜ਼ ਵਿਭਾਗ ਨੇ ਕੀਤਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

WRITTEN BY