ਚੰਡੀਗੜ੍ਹ, 17 ਜਨਵਰੀ- ਵਿਦੇਸ਼ਾਂ ਵਿੱਚ ਉਚ ਪੜ੍ਹਾਈ ਕਰਨ ਦੀ ਚਾਹਤ ਰੱਖਣ ਵਾਲੇ ਪੰਜਾਬੀ ਵਿਦਿਆਰਥੀਆਂ ਦੀ ਸਹੂਲਤ ਲਈ ਇਕ ਨਵਾਂ ਵੈਬ ਪੋਰਟਲ ਸ਼ੁਰੂ ਕੀਤਾ ਗਿਆ ਹੈ ਜੋ ਇਨ੍ਹਾਂ ਵਿਦਿਆਰਥੀਆਂ ਨੂੰ ਜਾਅਲੀ ਏਜੰਟਾਂ/ਸਲਾਹਕਾਰਾਂ ਦੇ ਸ਼ੋਸਣ ਹੱਥੋਂ ਬਚਾਏਗਾ। ਫੁਨਜੳਬਵਸਿੳਹੁਬ.ਚੋਮ ਨਾਂ ਦਾ ਵੈਬ ਪੋਰਟਲ ਵਿਦਿਆਰਥੀਆਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਾਵੇਗਾ ਅਤੇ ਉਨ੍ਹਾਂ ਦੀ ਅਗਵਾਈ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਬ੍ਰਿਗੇਡੀਅਰ (ਰਿਟਾਇਰਡ) ਸੀ.ਐਸ. ਹਰੀਕਾ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਵੈਬਸਾਈਟ ਬਾਰੇ ਜਾਣੂ ਕਰਵਾਇਆ ਜੋ ਪੰਜਾਬੀ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਵੈਬ ਪੋਰਟਲ ਤੋਂ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਬਾਰੇ ਸਾਰੇ ਪਹਿਲੂਆਂ ਬਾਰੇ ਜਾਣਕਾਰੀ ਮਿਲੇਗੀ।
ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਪੰਜਾਬੀ ਵਿਦਿਅਰਥੀਆਂ ਦੀ ਸਹੂਲਤ ਲਈ ਨਵਾਂ ਵੈਬ ਪੋਰਟਲ



