ਝਬਾਲ, 17 ਜਨਵਰੀ (ਜਤਿੰਦਰ ਵਿੱਕੀ, ਹਰਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਬੀਬੀ ਜਗੀਰ ਕੌਰ ਨੇ ਮਾਝੇ ਦੇ ਇਤਹਾਸਿਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ। ਉਹਨਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਾਈ ਉਪਰੰਤ ਰਾਗੀ ਸਿੰਘਾਂ ਵਲੋਂ ਕੀਤਾ ਜਾ ਰਹੇ ਰਸ ਭਿੰਨੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਉਹਨਾਂ ਦੇ ਗੁਰਦੁਆਰਾ ਸਾਹਿਬ ਪਹੁੰਚਣ ਤੇ ਮੈਨੇਜਰ ਸ੍ਰ: ਜਸਪਾਲ ਸਿੰਘ ਵਲੋਂ ਬਾਬਾ ਬੁੱਢਾ ਜੀ ਦੀ ਤਸਵੀਰ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਸ੍ਰ: ਜਸਪਾਲ ਸਿੰਘ, ਸਤਨਾਮ ਸਿੰਘ ਝਬਾਲ, ਸ੍ਰੋਮਣੀ ਅਕਾਲੀ ਦਲ ਆਗੂ ਅਰਵਿੰਦਰ ਸਿੰਘ ਰਾਜੂ ਝਬਾਲ, ਗੁਰਵਿੰਦਰ ਸਿੰਘ ਬਾਬਾ ਲੰਗਾਹ, ਬਾਬਾ ਵਰਿਆਮ ਸਿੰਘ, ਹੈਡ ਗ੍ਰੰਥੀ ਨਿਸ਼ਾਨ ਸਿੰਘ ਗੰਡੀਵਿੰਡ, ਦਿਲਬਾਗ ਸਿੰਘ ਝਬਾਲ, ਜਤਿੰਦਰ ਸਿੰਘ ਦੋਦੇ, ਗੁਰਜੀਤ ਸਿੰਘ ਆਦਿ ਹਾਜ਼ਿਰ ਸਨ।
ਬੀਬੀ ਜਗੀਰ ਕੌਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ



