ਗੁਰਦਾਸਪੁਰ, 17 ਜਨਵਰੀ (ਅਰਵਿੰਦਰ ਮਠਾਰੂ)- ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਜ਼ਿਲੇ ਅੰਦਰ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਡਿਪਟੀ ਕਮਿਸ਼ਨਰ ਸ. ਸਿੱਧੂ ਨੇ ਦੱਸਿਆ ਕਿ ਗੈਰ ਕਾਨੂੰਨੀ ਨਿਕਾਸੀ ਰੋਕਣ ਲਈ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਹੋਵੇਗੀ। ਉਨਾਂ ਕਿਹਾ ਕਿ ਚੈੱਕ ਕੀਤਾ ਜਾਵੇ ਕਿ ਜਿਸ ਜਗ੍ਹਾ ਤੇ ਨਿਕਾਸੀ ਦੀ ਆਗਿਆ ਦਿੱਤੀ ਗਈ ਹੈ, ਕੀ ਓਸੇ ਜਗ੍ਹਾ ਤੇ ਨਿਰਧਾਰਿਤ ਡੂੰਘਾਈ ਵਿਚ ਹੀ ਮਾਈਨਿੰਗ ਹੋ ਰਹੀ ਹੈ ਜਾਂ ਨਹੀ। ਉਨ੍ਹਾਂ ਪੁਲਿਸ ਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਨਿਕਾਸੀ ਰੋਕਣ ਲਈ ਚੈਕਿੰਗ ਲਗਾਤਾਰ ਕੀਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਲ੍ਹੇ ਵਿੱਚ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਰੋਕਣ ਲਈ ਆਨ ਲਾਈਨ ਪੋਰਟਲ ’ਤੇ ਜਾਣਕਾਰੀ ਦੇ ਸਕਦਾ ਹੈ। ਸਟੇਟ ਮਿਨਰਲ ਫਾਊਂਡੇਸ਼ਨ ਵਲੋਂ ਆਨ ਲਾਈਨ ਪੋਰਟਲ ਬਣਾਇਆ ਗਿਆ ਹੈ, ਜਿਸ ’ਤੇ ਨਜਾਇਜ਼ ਮਾਈਨਿੰਗ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਜਿਲ੍ਹੇ ਵਿੱਚ ਕੋਈ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਹੁੰਦੀ ਹੈ, ਤਾਂ ਇਸ ਸਬੰਧੀ ਵੈਬਸਾਈਟ ਫ2-7੍ਰ1ੰਸ਼ ੌਂਲ਼9ਂ5 ਫ੍ਰੌਠ1ਲ਼ ’ਤੇ ਜਾਣਕਾਰੀ ਪਾਈ ਜਾ ਸਕਦੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਜੇ ਸਿਆਲ ਨੂੰ ਨੋਡਲ ਅਫ਼ਸਰ (ਮਾਈਨਿੰਗ) ਤਾਇਨਾਤ ਕੀਤਾ ਗਿਆ ਹੈ। ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ 01874-245407 ਹੈਲਪ ਲਾਈਨ ਨੰਬਰ, ਮੋਬਾਇਲ ਨੰ: 75894-74848 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਈਮੇਲ ਆਈ.ਡੀ. ੳਦਚਗੁਰਦੳਸਪੁਰ0ਗਮੳਲਿ.ਚੋਮ ’ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ।
ਮਾਈਨਿੰਗ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ 141 ਆਫ.ਆਈ.ਆਰਜ ਰਜਿਸਟਰਡ ਕੀਤੀਆਂ ਗਈਆਂ ਹਨ।
ਜਿਸ ਵਿਚੋਂ 130 ਵਿਰੁੱਧ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਤੇ ਬਾਕੀ ਕੇਸਾਂ ਦੀ ਜਾਂਚ ਚੱਲ ਰਹੀ ਹੈ। ਇਸ ਮੌਕੇ ਸ੍ਰੀ ਵਿਜੇ ਸਿਆਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਸਕੱਤਰ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਰੋਹਿਤ ਗੁਪਤਾ ਐਸ.ਡੀ.ਐਮ ਬਟਾਲਾ, ਸ੍ਰੀ ਵਰਿੰਦਰ ਸਿੰਘ ਸੰਧੂ ਐਸ.ਪੀ (ਹੈਡ) ਗੁਰਦਾਸਪੁਰ, ਸ. ਲਖਵਿੰਦਰ ਸਿੰਘਤਹਿਸੀਲਦਾਰ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ. ਸਿੱਧੂ ਦੀ ਪ੍ਰਧਾਨਗੀ ਹੇਠ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ



