ਅੰਮ੍ਰਿਤਸਰ, 17 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਅੰਤਰਰਾਸ਼ਟਰੀ ਜੂਡੋ ਖਿਡਾਰੀ ਕਰਮਜੋਤ ਸਿੰਘ ਨੂੰ ਉਸ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਾਰਨ 21 ਹਜ਼ਾਰ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਖੇਡਾਂ ਦੇ ਖੇਤਰ ਵਿਚ ਮਲਾਂ ਮਾਰਨ ਵਾਲੇ ਬਚਿਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਜਾਂਦੀ ਹੈ ਤਾਂ ਜੋ ਹੋਰ ਬਚੇ ਵੀ ਉਨ੍ਹਾਂ ਤੋਂ ਪ੍ਰੇਰਨਾ ਪ੍ਰਾਪਤ ਕਰ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਸਦੀਆਂ ਪ੍ਰਾਪਤੀਆਂ ‘ਤੇ ਕਰਮਜੋਤ ਸਿੰਘ ਤੇ ਉਸਦੇ ਮਾਪਿਆਂ ਨੂੰ ਵਧਾਈ ਵੀ ਦਿਤੀ। ਇਸ ਸਮੇਂ ਸ਼੍ਰੋਮਣੀ ਕਮੇਟੀ ਸਕਤਰ ਸ. ਅਵਤਾਰ ਸਿੰਘ ਸੈਂਪਲਾ, ਨਿਜੀ ਸਹਾਇਕ ਸ. ਜਗਜੀਤ ਸਿੰਘ ਜਗੀ ਅਤੇ ਹੋਰ ਹਾਜ਼ਰ ਸਨ।
ਦਸਣਯੋਗ ਹੈ ਕਿ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦਾ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਕਰਮਜੋਤ ਸਿੰਘ ਜੂਡੋ ਖੇਡ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪ੍ਰਾਪਤੀਆਂ ਕਰ ਚੁਕਾ ਹੈ। ਉਸਨੇ 66 ਕਿ.ਗ੍ਰਾ. ਵਰਗ ਵਿਚ ਜ਼ਿਲ੍ਹਾ ਪਧਰ, ਸਟੇਟ ਪਧਰ ਤੇ ਰਾਸ਼ਟਰੀ ਪਧਰ ‘ਤੇ ਸੋਨੇ ਦੇ ਤਗਮੇ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਕਮੇਟੀ ਦੀ ਵਿਦਿਅਕ ਸੰਸਥਾ ਦਾ ਨਾਮ ਪੂਰੇ ਦੇਸ਼ ਵਿਚ ਰੌਸ਼ਨ ਕੀਤਾ। ਇਸਦੇ ਨਾਲ ਹੀ ਉਹ 66 ਕਿ.ਗ੍ਰਾ. ਵਰਗ ਵਿਚ ਹੀ ਭਾਰਤ ਵਲੋਂ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਵੀ ਹਿਸਾ ਲੈ ਚੁਕਾ ਹੈ, ਜਿਸ ਦੌਰਾਨ ਦੁਬਈ, ਫਰਾਂਸ, ਰੂਸ, ਬ੍ਰਾਜ਼ੀਲ ਅਤੇ ਚੀਨ ਦੇ ਖਿਡਾਰੀਆਂ ਨਾਲ ਸਖਤ ਮੁਕਾਬਲੇ ਤੋਂ ਬਾਅਦ ਰੂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਹਾਸਲ ਕਰ ਚੁਕਾ ਹੈ।
ਜੂਡੋ ’ਚ ਕੌਮਾਂਤਰੀ ਪ੍ਰਾਪਤੀਆਂ ਕਰਨ ਵਾਲੇ ਕਰਮਜੋਤ ਸਿੰਘ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ



