ਨਵੀਂ ਦਿੱਲੀ, 18 ਜਨਵਰੀ (ਪੀ.ਟੀ.)- ਉਤਰ ਪੁਰਬ ਦੇ ਤਿੰਨ ਰਾਜਾਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸ਼੍ਰੀ ਏ.ਕੇ. ਜੋਤੀ ਮੁਤਾਬਿਕ ਤ੍ਰਿਪੁਰਾ ’ਚ 18 ਫਰਵਰੀ ਨੂੰ, ਮੇਘਾਲਿਆ ਤੇ ਨਾਗਾਲੈਂਡ ’ਚ 27 ਫਰਵਰੀ ਨੂੰ ਵੋਟਾਂ ਪੈਣਗੀਆਂ। ਤਿੰਨਾਂ ਰਾਜਾਂ ਦੇ ਨਤੀਜੇ 3 ਮਾਰਚ ਨੂੰ ਐਲਾਨੇ ਜਾਣਗੇ।
ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ



