ਸਵੈ ਇਛਾ ਨਾਲ ਗੈਸ ਸਬਸਿਡੀ ਛੱਡਣ ਵਾਲਿਆਂ ਨੂੰ ਕੀਤਾ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸ਼ਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਡਾਇਰੈਕਟੋਰੇਟ ਦੇ ਜਲੰਧਰ ਅਤੇ ਮੰਡੀ ਇਕਾਈ ਨੇ ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਸਹਿਯੋਗ ਨਾਲ ਪਿੰਡ ਢੇਰ ਵਿਚ ਅੱਜ ‘ਬੇਟੀ ਬਚਾਓ ਬੇਟੀ ਪੜ੍ਹਾੳ’, ‘ਸਵੱਛ ਭਾਰਤ ਮਿਸ਼ਨ’, ‘ਉਜਵਲਾ ਅਤੇ ਮੁਦਰਾ ਯੋਜਨਾ’ ਵਿਸ਼ੇ ‘ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਸ੍ਰੀ ਰਾਕੇਸ਼ ਕੁਮਾਰ ਗਰਗ ਐੱਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਮੁੱਖ ਮਹਿਮਾਨ ਅਤੇ ਸ੍ਰੀ ਸੁਰਜੀਤ ਸਿੰਘ ਢੇਰ ਪਿੰਡ ਦੇ ਸਰਪੰਚ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਅੱਜ ਸਮਾਜ ਵਿੱਚ ਲੜਕੀਆਂ ਦੇ ਪ੍ਰਤੀ ਆਪਣੀ ਸੋਚ ਬਦਲਣ ਦੀ ਜ਼ਰੂਰਤ ਹੈ। ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਕਿਸੇ ਲੜਕੇ ਤੋਂ ਪਿੱਛੇ ਨਹੀਂ ਹਨ। ਸਵੱਛਤਾ ਅਭਿਆਨ ਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਆਪ ਨੂੰ, ਆਪਣੇ ਆਲੇ-ਦੁਆਲੇ ਨੂੰ ਅਤੇ ਆਪਣੇ ਪਿੰਡ ਨੂੰ ਸਾਫ-ਸੁਥਰਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਅਨੇਕਾਂ ਹੀ ਸਮਾਜ ਕਲਿਆਣਕਾਰੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣਾਂ ਚਾਹੀਦਾ ਹੈ। ਵਿਸ਼ੇਸ਼ ਮਹਿਮਾਨ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਸਾਨੂੰ ਸਰਕਾਰ ਦੁਆਰਾ ਚਲਾਈਆਂ ਜਾਣ ਵਾਲੀਆਂ ਸਕੀਮਾਂ ਦਾ ਜਾਗਰੂਕ ਹੋਕੇ ਵੱਧ ਤੋਂ ਵੱਧ ਲਾਭ ਲੈਣਾਂ ਚਾਹੀਦਾ ਹੈ। ਇਸ ਮੌਕੇ ਮੁੱਖ ਮਹਿਮਾਨ ਨੇ ਉਜਵਲਾ ਸਕੀਮ ਤੇ ਤਹਿਤ ਲਾਭ ਪਾਤਰੀਆਂ ਨੂੰ ਨਿਸ਼ੁਲਕ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ ਅਤੇ ਸਵੈ ਇਛਾ ਨਾਲ ਗੈਸ ਸਬਸਿਡੀ ਛੱਡਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ‘ਤੇ ਖੇਤਰ ਪ੍ਰਚਾਰ ਨਿਰਦੇਸ਼ਾਲਅ ਦੇ ਡਿਪਟੀ ਡਾਇਰੈਕਟਰ ਸ੍ਰੀ ਪ੍ਰੀਤਮ ਸਿੰਘ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਜਨ ਕਲਿਆਣਕਾਰੀ ਯੋਜਨਾਵਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਕਿ ਲੋਕ ਇਸਦਾ ਵੱਧ ਤੋਂ ਵੱਧ ਲਾਭ ਲੈ ਸਕਣ। ਕੈਂਪ ਵਿੱਚ ਸ੍ਰੀਮਤੀ ਚਰਨਜੀਤ ਕੌਰ ਸੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਨੇ ਬੇਟੀ ਬਚਾਓ ਬੇਟੀ ਪੜ੍ਹਾਉ, ਸ੍ਰੀ ਪ੍ਰੋਮਿਲਜੀਤ ਸਿੰਘ ਲੀਡ ਬੈਂਕ ਰੂਪਨਗਰ ਨੇ ਮੁਦਰਾ, ਸ੍ਰੀ ਜਸਵਿੰਦਰ ਸਿੰਘ ਢਿੱਲੋਂ ਡੀ.ਐੱਫ.ਸੀ. ਨੇ ਉਜਵਲਾ ਯੋਜਨਾ ਅਤੇ ਸ੍ਰੀ ਬਲਵੰਤ ਰਾਏ ਸੁਪਰਵਾਈਜ਼ਰ ਹੈਲਥ ਨੇ ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਕੈਂਪ ਦੌਰਾਨੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਗੀਤ ਅਤੇ ਨਾਟਕ ਵਿਭਾਗ ਦੇ ਕਲਾਕਾਰਾਂ ਨੇ ਆਪਣੀ ਕਲਾ ਦੇ ਮਾਧਿਅਮ ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਖੇਤਰ ਪ੍ਰਚਾਰ ਨਿਰਦੇਸ਼ਾਲਿਆ ਮੰਡੀ ਦੇ ਪ੍ਰਭਾਰੀ ਠਾਕੁਰ ਸਿੰਘ ਨੇ ਕਿਹਾ ਕਿ ਕਲ੍ਹ ਮਿਤੀ 19 ਜਨਵਰੀ 2018 ਨੂੰ ਸਕੂਲ ਬਾਸੋਵਾਲ ਵਿੱਚ ਬੇਟੀ ਬਚਾਉ ਬੇਟੀ ਪੜ੍ਹਾੳ, ਸਵੱਛ ਭਾਰਤ ਆਦਿ ਵਿਸ਼ਿਆਂ ‘ਤੇ ਪੇਟਿੰਗ ਮੁਕਾਬਲੇ ਅਤੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਤੇ ਪਿੰਡ ਢੇਰ ਅਤੇ ਆਲੇ ਦਾਅਲੇ ਦੇ ਪਿੰਡਾਂ ਦੇ ਲੋਕਾਂ ਨੇ ਵੱਧ ਚੱੜ ਕੇ ਭਾਗ ਲਿਆ
ਸਮਾਜ ਵਿੱਚ ਲੜਕੀਆਂ ਦੇ ਪ੍ਰਤੀ ਆਪਣੀ ਸੋਚ ਬਦਲਣ ਦੀ ਜ਼ਰੂਰਤ-ਰਾਕੇਸ਼ ਕੁਮਾਰ ਗਰਗ।



