Skip to content
Independent perspectives. Global stories.
BREAKING

ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਗਰੇਵਾਲ ਨੇ ਫ਼ਤਹਿਗੜ੍ਹ ਸਾਹਿਬ ਦੇ ਏ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

Share this story

ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਮਨੋਜ ਭੱਲਾ)- 2015 ਬੈਚ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਗਰੇਵਾਲ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਏ.ਐਸ.ਪੀ. ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਥੇ ਵਰਨਣਯੋਗ ਹੈ ਕਿ ਡਾ. ਰਵਜੋਤ ਗਰੇਵਾਲ ਇਸ ਤੋਂ ਪਹਿਲਾਂ ਖਮਾਣੋਂ ਵਿਖੇ ਵੀ ਏ.ਐਸ.ਪੀ. ਦੇ ਅਹੁਦੇ ’ਤੇ ਕੰਮ ਕਰ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਡਾ: ਰਵਜੋਤ ਗਰੇਵਾਲ ਨੇ 2010 ਵਿੱਚ ਆਰਮੀ ਕਾਲਜ ਆਫ ਡੈਂਟਲ ਸਾਇੰਸ ਹੈਦਰਾਬਾਦ ਤੋਂ ਬੀ.ਡੀ.ਐਸ. ਦੀ ਡਿਗਰੀ ਹਾਸਲ ਕੀਤੀ ਅਤੇ 2012 ਵਿੱਚ ਉਨ੍ਹਾਂ ਦੀ ਆਬਕਾਰੀ ਤੇ ਕਰ ਅਫਸਰ (ਈ.ਟੀ.ਓ.) ਵਜੋਂ ਚੋਣ ਹੋਈ। ਇਸ ਉਪਰੰਤ ਉਨ੍ਹਾਂ 2013 ਵਿੱਚ ਹੋਏ ਪੀ.ਸੀ.ਐਸ. ਦੇ ਇਮਤਿਹਾਨ ਵਿੱਚ ਪਹਿਲਾ ਦਰਜਾ ਹਾਸਲ ਕੀਤਾ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਹੀ ਸਹਾਇਕ ਕਮਿਸ਼ਨਰ (ਜਨਰਲ) ਅਤੇ ਬਾਅਦ ਵਿੱਚ ਐਸ.ਡੀ.ਐਮ. ਅਮਲੋਹ ਦੇ ਅਹੁਦੇ ’ਤੇ ਵੀ ਤਾਇਨਾਤ ਰਹੇ। ਡਾ. ਰਵਜੋਤ ਗਰੇਵਾਲ ਨੇ ਆਪਣਾ ਅਹੁਦਾ ਸੰਭਾਲਦਿਆਂ ਫ਼ਤਹਿਗੜ੍ਹ ਸਾਹਿਬ ਦੇ ਨਾਗਰਿਕਾਂ ਨੂੰ ਯਕੀਨ ਦਿਵਾਇਆ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ’ਤੇ ਹਰ ਨਾਗਰਿਕ ਨੂੰ ਇਨਸਾਫ ਦਿਵਾਉਣ ਲਈ ਉਹ ਪੂਰੇ ਸਮਰਪਣ ਦੀ ਭਾਵਨਾਂ ਨਾਲ ਆਪਣੇ ਫਰਜ਼ ਨਿਭਾਉਣਗੇ। ਉਨ੍ਹਾਂ ਆਖਿਆ ਕਿ ਉਹ ਆਮ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

WRITTEN BY