Skip to content
Independent perspectives. Global stories.
BREAKING

ਬੇਰੁਜਗਾਰ ਅਧਿਆਪਕਾਂ ਦਾ ਵਫਦ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਨੂੰ ਮਿਲਿਆ

Share this story

ਐਸ ਏ ਐਸ ਨਗਰ – ਬੇਰੁਜਗਾਰ ਅਧਿਆਪਕ ਯੂਨੀਅਨ ਰਿਵਾਈਜਡ ਰਿਜਲਟ ਪੀ ਟੈਟ 2011 ਦੇ ਮੁੜ ਸੋਧੇ ਗਏ ਨਤੀਜੇ ਵਿੱਚ ਪਾਸ ਹੋਏ ਮੈਂਬਰਾਂ ਦਾ ਇੱਕ ਵਫਦ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਮਿਲਿਆ| ਇਸ ਵਿੱਚ ਯੂਨੀਅਨ ਵੱਲੋਂ ਵਫਦ ਨੇ ਮੰਗ ਕੀਤੀ ਕਿ ਉਹਨਾਂ ਨੂੰ ਨੌਕਰੀ ਤੇ ਰੱਖਿਆ ਜਾਵੇ| ਵਫਦ ਨੇ ਕ੍ਰਿਸ਼ਨ ਕੁਮਾਰ ਨੂੰ ਦੱਸਿਆ ਕਿ ਪਿਛਲੇ 7 ਸਾਲਾਂ ਵਿੱਚ ਉਹ ਪਹਿਲਾਂ ਹੀ ਬਹੁਤ ਮਾਨਸਿਕ ਪ੍ਰੇਸ਼ਾਨੀ ਝੱਲ ਚੁੱਕੇ ਹਨ| ਉਹਨਾਂ ਕਿਹਾ ਕਿ ਅੱਧੇ ਤੋਂ ਵੱਧ ਉਮੀਦਵਾਰ ਉਮਰ ਸੀਮਾ ਪਾਰ ਕਰ ਚੁੱਕੇ ਹਨ ਤੇ ਬਹੁਤ ਸਾਰੇ ਪਿਛਲੇ ਸੱਤ ਸਾਲਾਂ ਵਿੱਚ ਨਿਕਲੀਆਂ ਪੋਸਟਾਂ ਵਿੱਚ ਯੋਗਤਾ ਹੋਣ ਦੇ ਬਾਵਜੂਦ ਵੀ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਹਨ| ਇਸ ਮੌਕੇ ਯੂਨੀਅਨ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀ ਮੰਗ ਤੇ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ| ਇਸ ਮੌਕੇ ਹਰਮਿੰਦਰ ਸਿੰਘ, ਸੁਖਮੀਤ ਕੌਰ, ਗੁਰਮੀਤ ਕੌਰ, ਗੁਰਜੰਟ ਮਹਿਮਾ ਸਮੇਤ ਵੱਡੀ ਗਿਣਤੀ ਬੇਰੁਜਗਾਰ ਅਧਿਆਪਕ ਹਾਜਿਰ ਸਨ|

WRITTEN BY