ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ)-ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਗੁਰੂ ਕਾ ਲਾਹੋਰ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਦਾ ਯਾਦਗਾਰ ਦਿਨ ਹਰ ਸਾਲ ਦੀ ਤਰਾਂ ਇਸ ਸਾਲ ਵੀ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੋਕੇ ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਭੌਰਾ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਅਤੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਕਰਦਾ (ਬਰਾਤ ਰੂਪੀ) ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਬਜ਼ਾਰਾਂ ਵਿਚ ਦੀ ਹੁੰਦਾ ਹੋਇਆ, ਗੰਗੂਵਾਲ, ਸੱਧੇਵਾਲ, ਗੁਰਦੁਆਰਾ ਸੁਹੇਲਾ ਘੌੜਾ ਸਾਹਿਬ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਰੁਕਿਆ ਜਿੱਥੇ ਸਜੇ ਦੀਵਾਨ ਵਿਚ ਰਾਗੀ-ਢਾਡੀਆਂ ਵਲੋਂ ਸੰਗਤਾਂ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ ਉਪਰੰਤ ਨਗਰ ਕੀਰਤਨ ਗੁਰਦੁਆਰਾ ਤ੍ਰਿਵੈਣੀ ਸਾਹਿਬ, ਗੁਰਦੁਆਰਾ ਪੋੜ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕਾ ਲਾਹੋਰ ਵਿਖੇ ਸਮਾਪਤ ਹੋਇਆ। ਗੁਰਦੁਆਰਾ ਗੁਰੂ ਕਾ ਲਾਹੋਰ ਵਿਖੇ ਖੁੱਲੇ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਜੱਥੇ ਅਤੇ ਕਵਿਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਦੂਰੋਂ ਦੂਰੋਂ ਆਈਆਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਇਸ ਮੋਕੇ ਥਾਂ-ਥਾਂ ਗੁਰੂ ਕੇ ਅਤੁੱਟ ਲੰਗਰ ਵੀ ਲਗਾਏ ਹੋਏ ਸਨ। ਨਗਰ ਕੀਰਤਨ ਦੋਰਾਨ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕਰਕੇ ਨਗਰ ਕੀਰਤਨ ਦੀ ਆਰੰਭਤਾ ਕੀਤੀ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਜਥੇਦਾਰ ਦਲਜੀਤ ਸਿੰਘ ਭਿੰਡਰ, ਸੰਤ ਬਾਬਾ ਲਾਭ ਸਿੰਘ ਜੀ, ਬਾਬਾ ਜਰਨੈਲ ਸਿੰਘ, ਜਥੇ:ਸੰਤੋਖ ਸਿੰਘ, ਮਾਤਾ ਗੁਰਚਰਨ ਕੋਰ, ਬੀਬੀ ਸੁਰਿੰਦਰਪਾਲ ਕੋਰ, ਬੀਬੀ ਹਰਜੀਤ ਕੌਰ, ਬੀਬੀ ਤਜਿੰਦਰ ਕੌਰ, ਹਰਦੇਵ ਸਿੰਘ ਐਡਵੋਕੇਟ, ਰਣਬੀਰ ਸਿੰਘ ਕਲੋਤਾ, ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ, ਮਨਜਿੰਦਰ ਸਿੰਘ ਬਰਾੜ, ਜਗੀਰ ਸਿੰਘ, ਹਰਜੀਤ ਸਿੰਘ ਜੀਤਾ, ਮਨਿੰਦਰਪਾਲ ਸਿੰਘ ਮਨੀ, ਮੋਹਣ ਸਿੰਘ ਢਾਹੇ, ਮਾਈਟੀ ਖਾਲਸਾ ਸਕੂਲ ਦੇ ਵਾਇਸ ਪ੍ਰਿੰਸੀਪਲ ਗਗਨਦੀਪ ਕੌਰ, ਦਲਜੀਤ ਕੌਰ ਭਸੀਨ, ਭਾਵਨਾ ਵਰਮਾ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।



