Skip to content
Independent perspectives. Global stories.
BREAKING

ਅੰਮ੍ਰਿਤਸਰ ਜ਼ਿਲ੍ਹੇ ਦੇ 770 ਪਿੰਡਾਂ ਦਾ ਜ਼ਮੀਨੀ ਰਿਕਾਰਡ ਹੋਇਆ ਆਨਲਾਈਨ : ਡੀ.ਸੀ.

Share this story

ਅੰਮ੍ਰਿਤਸਰ, 21 ਜਨਵਰੀ (ਦਵਾਰਕਾ ਨਾਥ ਰਾਣਾ)- ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਦੀਆਂ ਜਮੀਨਾਂ ਦਾ ਰਿਕਾਰਡ ਆਨਲਾਈਨ ਕਰਨ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਭਾਸ਼ ਕੁਮਾਰ, ਸ੍ਰੀ ਨਿਤਿਨ ਸਿੰਗਲਾ, ਸ੍ਰੀ ਵਿਕਾਸ ਹੀਰਾ, ਸ੍ਰ ਰਵਿੰਦਰ ਸਿੰਘ ਅਰੋੜਾ, ਸ੍ਰੀ ਰਜਤ ਓਬਰਾਏ (ਸਮੂਹ ਐਸ:ਡੀ:ਐਮਜ਼) ਕ੍ਰਮਵਾਰ ਅੰਮ੍ਰਿਤਸਰ -1, 2, ਬਾਬਾ ਬਕਾਲਾ, ਅਜਨਾਲਾ, ਜਿਲ੍ਹਾ ਮਾਲ ਅਫਸਰ ਸ੍ਰੀ ਮੁਕੇਸ਼ ਕੁਮਾਰ, ਤਹਿਸੀਲਦਾਰ ਅੰਮ੍ਰਿਤਸਰ-1 ਸ੍ਰੀ ਜੇ:ਪੀ:ਸਲਵਾਨ, ਤਹਿਸੀਲਦਾਰ ਅੰਮ੍ਰਿਤਸਰ -2 ਸ੍ਰੀ ਮਨਵਿੰਦਰ ਸੰਧੂ ਤੋਂ ਇਲਾਵਾ ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਨਾਇਬ ਤਹਿਸੀਲਦਾਰ ਵੀ ਹਾਜ਼ਰ ਸਨ। ਸ੍ਰ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ 791 ਪਿੰਡਾਂ ਵਿੱਚੋਂ 770 ਪਿੰਡਾਂ ਦੀਆਂ ਜਮੀਨਾਂ ਦਾ ਰਿਕਾਰਡ ਆਨਲਾਈਨ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ 21 ਪਿੰਡਾਂ ਦਾ ਰਿਕਾਰਡ ਵੀ ਜਲਦ ਆਨਲਾਈਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ ਅਤੇ ਉਹ ਘਰ ਬੈਠੇ ਹੀ ਆਪਣੀ ਜਮੀਨ ਦੀ ਫਰਦ ਕੱਢ ਸਕਦੇ ਹਨ। ਸ੍ਰ ਸੰਘਾ ਨੇ ਸਮੂਹ ਤਹਿਸਲਦਾਰਾਂ ਨੂੰ ਹਦਾਇਤ ਕੀਤੀ ਕਿ ਜਮੀਨਾਂ ਦੀ ਨਿਸ਼ਾਨਦੇਹੀ ਦੇ ਕੰਮ ਨੂੰ ਜਿਆਦਾ ਪੈਡਿੰਗ ਨਾ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਰਜਿਸਟਰੀ ਸਮੇਂ ਹੀ ਉਨ੍ਹਾਂ ਦੇ ਇੰਤਕਾਲ ਕਰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਸ੍ਰ ਸੰਘਾ ਨੇ ਸਮੂਹ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਪੁਰਾਣੇ ਰਹਿੰਦੇ ਇੰਤਕਾਲਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।

WRITTEN BY