ਚੰਡੀਗੜ੍ਹ, 22 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਕਬਰਵਾਲਾ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਏ.ਐਸ.ਆਈ. ਤਰਲੋਕ ਚੰਦ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਛੋਟੇ ਥਾਣੇਦਾਰ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਪੱਕੀ ਟਿੱਬੀ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਹੋਈ ਲੜਾਈ ਦੇ ਸਬੰਧ ਵਿਚ ਦੂਸਰੀ ਧਿਰ ਖਿਲਾਫ ਕਾਰਵਾਈ ਕਰਨ ਬਦਲੇ ਦੋਸ਼ੀ ਏ.ਐਸ.ਆਈ. ਵੱਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।



