Skip to content
Independent perspectives. Global stories.
BREAKING

ਸੁਖਵਿੰਦਰ ਸਿੰਘ ‘ਲੋਕ ਇਨਸਾਫ਼ ਪਾਰਟੀ’ ਅਮਰਗੜ੍ਹ ਦੇ ਪ੍ਰਧਾਨ ਬਣੇ

Share this story

ਅਮਰਗੜ੍ਹ 22 ਜਨਵਰੀ (ਸੁਖਵਿੰਦਰ ਸਿੰਘ ਅਟਵਾਲ)- ’ਲੋਕ ਇਨਸਾਫ਼ ਪਾਰਟੀ’ ਦੇ ਹਲਕਾ ਇਨਚਾਰਜ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸੁਖਵਿੰਦਰ ਸਿੰਘ ਨੂੰ ਅਮਰਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰੋ: ਗੱਜਣਮਾਜਰਾ ਨੇਂ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਲੋਕ ਸੇਵਾ ਨੂੰ ਸਮਪਿਤ ਹੋ ਕੇ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਵੱਲੋਂ ਭਰਭੂਰ ਸਲਾਹਿਆ ਜਾ ਰਿਹਾ ਹੈ ਜਿਸ ਕਾਰਨ ਲੋਕ ਆਪ-ਮੁਹਾਰੇ ਹੀ ਪਾਰਟੀ ਨਾਲ ਜੁੜ ਰਹੇ ਹਨ।ਉਨ੍ਹਾਂ ਕਿਹਾ ਕਿ ਸ. ਬੈਂਸ ਦਾ ਸੁਪਨਾ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਨਸ਼ੇ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਕੇ ਪੰਜਾਬ ਨੂੰ ਫਿਰ ਤੋਂ ਸੋਨੇ ਦੀ ਚਿੜੀ ਬਣਾਉਣ ਦਾ ਹੈ ਜੋ ਪੰਜਾਬ ਦੇ ਲੋਕਾਂ ਦੇ ਅਥਾਹ ਪਿਆਰ ਅਤੇ ਸਹਿਯੋਗ ਸਦਕਾ ਜ਼ਰੂਰ ਪੂਰਾ ਹੋਵੇਗਾ। ਇਸ ਮੌਕੇ ’ਆਪ’ ਦੇ ਸਰਗਰਮ ਆਗੂ ਰਾਜ਼ੀਵ ਤੋਗਾਹੇੜੀ, ਜੀਤ ਸਿੰਘ, ਸਵਰਨ ਸਿੰਘ ਅਤੇ ਹੈਪੀ ਅਮਰਗੜ੍ਹ ਹਾਜ਼ਿਰ ਸਨ।

WRITTEN BY