Skip to content
Independent perspectives. Global stories.
BREAKING

26 ਜਨਵਰੀ ਲਈ ਸਮਾਜਿਕ ਸੁਨੇਹੇ ਦਿੰਦੀਆਂ ਸਭਿਆਚਾਰਕ ਆਈਟਮਾਂ ਤਿਆਰ : ਏ.ਡੀ.ਸੀ.

Share this story

ਫਰੀਦਕੋਟ, 22 ਜਨਵਰੀ (ਗੁਰਜੀਤ ਰੋਮਾਣਾ)- ਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਨੂੰ ਜੋਸ਼ੋ ਖਰੌਸ਼ ਨਾਲ ਮਨਾਉਣ ਲਈ ਅਜ ਇਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਮਾਰਚ ਪਾਸਟ ਅਤੇ ਸਭਿਆਚਾਰਕ ਸਮਾਗਮ ਦੀ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਮਧੂਮੀਤ ਕੌਰ ਦੀ ਦੇਖਰੇਖ ਹੇਠ ਹੋਈ। ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਏ.ਐਸ.ਪੀ ਦੀਪਕ ਪਾਰੀਖ ਆਈ.ਪੀ.ਐਸ. ਨੇ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਮਧੂਮੀਤ ਕੌਰ ਨੇ ਕਿਹਾ ਕਿ ਇਸ ਵਾਰ ਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਸਮਾਗਮ ਵਿਚ ਵਖ ਵਖ ਸਮਾਜਿਕ ਸੁਨੇਹੇ ਦਿੰਦੀਆਂ ਸਭਿਆਚਾਰਕ ਆਈਟਮਾਂ ਤਿਆਰ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਵਲੋਂ ਇਸ ਸਬੰਧੀ ਬਹੁਤ ਮਿਹਨਤ ਨਾਲ ਤਿਆਰੀ ਕੀਤੀ ਜਾ ਰਹੀ ਹੈ।ਅਜ ਦੀ ਰਿਹਰਸਲ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਊਂਟ ਲਿਟਰਾ ਜੀ ਸਕੂਲ, ਸਰਕਾਰੀ ਬ੍ਰਿਜਿੰਦਰਾ ਕਾਲਜ, ਮਾਲਵਾ ਪੋਲੀਟੈਕਨਿਕ ਕਾਲਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਬਲਬੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ, ਸਰਕਾਰੀ ਮਿਡਲ ਸਕੂਲ ਬੁਰਜ ਮਸਤਾ, ਮੇਜਰ ਅਜਾਇਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੀਵਨ ਵਾਲਾ ਆਦਿ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਰਬਜੀਤ ਸਿੰਘ ਬਰਾੜ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ, ਜਸਬੀਰ ਜਸੀ, ਏ.ਪੀ.ਓ ਹਰਜਿੰਦਰ ਕੌਰ, ਮਨਪ੍ਰੀਤ ਸਿੰਘ ਆਦਿ ਵੀ ਹਾਜਰ ਸਨ।

WRITTEN BY