Skip to content
Independent perspectives. Global stories.
BREAKING

ਮਾਤਾ ਗੁਜਰੀ ਕਾਲਜ ਵਿਖੇ ‘ਗੁਰਮਤਿ ਅਨੁਸਾਰ ਜੀਵਨ ਜਾਂਚ’ ਵਿਸ਼ੇ ’ਤੇ ਨੌਜਵਾਨ ਗੁਰਮਤਿ ਚੇਤਨਾ ਕਾਰਜਸ਼ਾਲਾ

Share this story

ਫ਼ਤਿਹਗੜ੍ਹ ਸਾਹਿਬ, 22 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਅਤੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਮਤਿ ਅਨੁਸਾਰ ਜੀਵਨ ਜਾਚ ਵਿਸ਼ੇ ’ਤੇ ਨੌਜਵਾਨ ਗੁਰਮਤਿ ਚੇਤਨਾ ਕਾਰਜਸ਼ਾਲਾ ਦਾ ਅਯੋਜਨ ਕੀਤਾ ਗਿਆ ਜਿਸਦੀ ਪ੍ਰਧਾਨਗੀ ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕੀਤੀ। ਡਾ. ਸਰਬਜੀਤ ਸਿੰਘ ਰੇਣੁਕਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਸ. ਰਜਿੰਦਰ ਸਿੰਘ, ਪ੍ਰੋਗਰਾਮ ਮੈਨੇਜਰ, ਸਤਿਨਾਮ ਸਰਬ ਕਲਿਆਣ ਟਰੱਸਟ ਅਤੇ ਡਾ. ਕੰਵਲਜੀਤ ਸਿੰਘ, ਸਾਬਕਾ ਪ੍ਰਿੰਸੀਪਲ, ਸਰਕਾਰੀ ਕਾਲਜ, ਮੋਹਾਲੀ ਨੇ ਵਿਸ਼ੇਸ਼ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਅਜੋਕੇ ਯੁਗ ਵਿਚ ਨੌਜਵਾਨਾਂ ਵਿਚ ਤਨਾਅ ਦੀ ਸੱਮਸਿਆ ਵੱਧਦੀ ਜਾ ਰਹੀ ਹੈ। ਜਿਸ ਕਾਰਨ ਵਿਦਿਆਰਥੀਆਂ ਨੂੰ ਮਾਨਸਿਕ ਸੱਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਵਲ ਗਰਮਤਿ ਨਾਲ ਹੀ ਨੌਜਵਾਨ ਇਸ ਸਮੱਸਿਆ ਨਾਲ ਨਜਿੱਠ ਸਕਦੇ ਹਨ। ਇਸਲਈ ਹਰ ਇਕ ਨੂੰ ਆਪਣੇ ਅੰਦਰ ਗੁਰਮਿਤ ਵਿਚਾਰ ਧਾਰਾ ਨੂੰ ਅਪਣਾ ਕੇ ਜ਼ਿੰਦਗੀ ਜਿਉਣੀ ਚਾਹੀਦੀ ਹੈ। ਡਾ. ਸਰਬਜੀਤ ਸਿੰਘ ਰੇਣੁਕਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਮਨੁੱਖੀ ਇੱਛਾਵਾਂ ਦਾ ਕੋਈ ਅੰਤ ਨਹੀਂ। ਤਕਨੀਕਾਂ ਦੀ ਗਲਤ ਵਰਤੋਂ ਨੇ ਮਨੁੱਖੀ ਖੁਸ਼ੀ ਨੂੰ ਖਤਮ ਕਰ ਦਿੱਤਾ ਹੈ। ਕੇਵਲ ਗੁਰਮਤਿ ਹੀ ਇਨਸਾਨ ਨੂੰ ਸੱਚੀ ਖੁਸ਼ੀ ਪ੍ਰਦਾਨ ਕਰ ਸਕਦਾ ਹੈ। ਸ. ਰਜਿੰਦਰ ਸਿੰਘ ਨੇ ਕਿਹਾ ਕਿ ਹਰ ਇਨਸਾਨ ਖੁਸ਼ਹਾਲ ਜ਼ਿੰਦਗੀ ਜਿਉਣਾ ਚਾਹੁੰਦਾ ਹੈ। ਤੇ ਇਹ ਖੁਸ਼ੀ ਦੁਨਿਆਵੀ ਚੀਜ਼ਾਂ ਨਾਲ ਨਹੀਂ ਬਲਕਿ ਗੁਰਮਤਿ ਵਿਚਾਰਧਾਰਾ ਨੂੰ ਅਪਣਾ ਕੇ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਜ਼ਿੰਦਗੀ ਨੂੰ ਵਿਸ਼ੇਸ਼ ਮਕਸਦ ਦੇਣ ਤਾਂ ਜੋ ਸੁਚੱਜੀ ਜਿੰਦਗੀ ਜੀ ਸਕਣ। ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਵਿਚ ਸਾਡੇ ਸਾਰੇ ਸਵਾਲਾਂ ਦਾ ਜਵਾਬ ਹੁੰਦਾ ਹੈ। ਗੁਰਬਾਣੀ ਸਾਨੂੰ ਬਰਾਈਆਂ ਨਾਲ ਲੜਨ ਤੇ ਵਧੀਆ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕਰਦੀ ਹੈ। ਸਾਨੂੰ ਆਪਣੇ ਮਹਾਨ ਇਤਿਹਾਸ ਤੇ ਵਿਰਸੇ ਤੇ ਫ਼ਖ਼ਰ ਹੋਣਾ ਚਾਹੀਦਾ ਹੈ ਤੇ ਇਸਨੂੰ ਸਾਂਭ ਕੇ ਰੱਖਣਾ ਚਾਹੀਦਾ ਹੈ। ਪ੍ਰੋ. ਹਰਵੀਨ ਕੌਰ, ਉਪ ਪ੍ਰਿੰਸੀਪਲ, ਐਡਮਿਨੀਸਟਰੇਸ਼ਨ ਨੇ ਧੰਨਵਾਦ ਮੱਤਾ ਪੜਿਆ। ਇਸ ਮੌਕੇ ਸਤਨਾਮ ਸਰਬ ਕਲਿਆਣ ਟਰੱਸਟ ਦੇ ਮਂੈਬਰ, ਕਾਲਜ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

WRITTEN BY