ਜਲੰਧਰ, 22 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਗੁਰੁ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿੱਚ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਦੀ ਸੁਚੱਜੀ ਅਗਵਾਈ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਸ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੀਲੇ ਚਾਵਲ ਵਰਤਾਏ ਗਏ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਸ. ਮੋਹਿੰਦਰਜੀਤ ਸਿੰਘ, ਪ੍ਰਿੰਸੀਪਲ ਸ਼੍ਰੀ ਮਤੀ ਮਨਪ੍ਰੀਤ ਕੌਰ ਭੋਗਲ,ਪ੍ਰਮੁੱਖ ਪ੍ਰਸ਼ਾਸ਼ਨਕ ਅਧਿਕਾਰੀ ਸ਼੍ਰੀ ਮਤੀ ਅਵਿਨਾਸ਼ ਕੌਰ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੈਂਬਰ ਹਾਜ਼ਰ ਸਨ।
ਗੁਰੂ ਅਮਰ ਦਾਸ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਮਨਾਈ



