Skip to content
Independent perspectives. Global stories.
BREAKING

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ’ਚ ‘ਬਸੰਤ ਪੰਚਮੀ’ ਮਨਾਈ

Share this story

ਜਲੰਧਰ, 22 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਚ ‘ਰੁੱਤਾਂ ਦੀ ਰਾਣੀ’ ਦੇ ਨਾਮ ਨਾਲ ਜਾਣਿਆ ਜਾਂਦਾ ‘ਬਸੰਤ ਪੰਚਮੀ’ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦਾ ਸਟਾਫ ਤੇ ਵਿਦਿਆਰਥੀ ਵੱਡੇ ਪੱਧਰ ਤੇ ਪੀਲੇ ਰੰਗ ਦੇ ਕਪੜੇ ਪਾ ਕੇ ਆਏ। ਵਿਦਿਆਰਥੀਆਂ ਨੇ ਆਪ ਪਤੰਗ ਤਿਆਰ ਕਰ ਕੇ ਅਸਮਾਨ ਵਿਚ ਉਡਾਏ ਅਤੇ ਪੀਲੇ ਰੰਗ ਦੇ ਪਕਵਾਨ ਵੀ ਤਿਆਰ ਕਰ ਕੇ ਵਰਤਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਇਸ ਰੁੱਤ ਦੀ ਮਹਾਨਤਾ ਬਾਰੇ ਦਸਦਿਆਂ ਕਿਹਾ ਕਿ ਇਹ ਰੁੱਤ ਪਰਿਵਰਤਨ ਦੀ ਸੂਚਕ ਹੈ ਕਿਉਂਕਿ ਇਸ ਸਮੇਂ ਜਿੱਥੇ ਮੌਸਮ ਵਿਚ ਪਰਿਵਰਤਨ ਆਉਂਦਾ ਹੈ ਉਥੇ ਮਨਾਂ ਵਿਚ ਵੀ ਖੇੜਾ ਤੇ ਹੁਲਾਸ ਆਉਂਦਾ ਹੈ। ਇਸ ਤੋਂ ਇਲਾਵਾ ਪ੍ਰੋ. ਜਸਰੀਨ ਕੌਰ, ਡੀਨ ਅਕੈਡਮਿਕ ਅਫੇਅਰਜ਼ ਨੇ ਇਸ ਦਿਨ ਦੀ ਇਤਿਹਾਸਕ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਤੇ ਕਿਹਾ ਕਿ ਇਹ ਤਿਉਹਾਰ ਸਾਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਜਿੱਥੇ ਸਾਡੀ ਭਾਈਚਾਰਕ ਸਾਂਝ ਵੱਧਦੀ ਹੈ ਉਥੇ ਸਮਾਜ ਵੀ ਤੱਰਕੀ ਕਰਦਾ ਹੈ। ਇਸ ਮੌਕੇ ਡਾ. ਮਨੋਹਰ ਸਿੰਘ ਡੀਨ ਐਡਮਨਿਸਟਰੇਸ਼ਨ, ਪ੍ਰੋ. ਜੇ.ਐਸ. ਰਾਣਾ, ਪ੍ਰੋ. ਨਵਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

WRITTEN BY