ਬਰਨਾਲਾ, 23 ਜਨਵਰੀ (ਕੁਲਦੀਪ ਗਰੇਵਾਲ)- ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਸਮਾਗਮ ਵਿੱਚ ਸਾਮਿਲ ਹੋਣ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ ਕੁਲਵੰਤ ਸਿੰਘ ਕੀਤੂ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਘਰ ਵਿਸ਼ੇਸ਼ ਤੌਰ ਤੇ ਪਹੁੰਚੇ। ਇਥੇ ਉਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਮਿਲਣੀ ਕੀਤੀ ਉਥੇ ਹੀ ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਕਰੜੇ ਹੱਥੀ ਲੈਦਿਆਂ ਕਿਹਾ ਕਿ ਖਜ਼ਾਨਾ ਖਾਲੀ ਦਾ ਰੌਲਾ ਪਾਉਣ ਵਾਲੀ ਕੈਪਟਨ ਸਰਕਾਰ ਇੱਕ ਹਫਤੇ ਲਈ ਸਾਡੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਚਾਰਜ ਦੇਣ ਤਾਂ ਪਤਾ ਲੱਗ ਜਾਵੇਗਾ ਕਿ ਸਰਕਾਰ ਕਿਵੇਂ ਚਲਦੀ ਹੁੰਦੀ ਹੈ। ਸਾਬਕਾ ਉਪ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤਾਂ ਬਸ ਸੇਅਰੋ ਸ਼ਿਅਰੀ ਕਰਨ ਵਾਲਾ ਹੀ ਹੈ। ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੀ ਰਿਹਾਇਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ: ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਠੱਗੀ ਮਾਰਕੇ ਸਰਕਾਰ ਬਣਾਈ ਹੈ ਅਤੇ ਹੁਣ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਿਹਾ ਹੈ, ਅਸੀਂ ਕਿਸਾਨਾਂ ਨੂੰ ਬਿਜਲੀ ਮੁਫਤ ਦਿੱਤੀ, ਅਸੀਂ ਕੋਆਪਰੇਟਿਵ ਬੈਂਕਾਂ ਦਾ ਵਿਆਜ ਜੀਰੋ ਪ੍ਰਸੈਂਟ ਕੀਤਾ ਹੈ। ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ 78 ਹਜਾਰ ਕਰੋੜ ਕਿਸਾਨੀ ਕਰਜਾ ਮਾਫ਼ ਕਰਨ ਦਾ ਵਾਅਦਾ ਕੀਤਾ, ਫੇਰ ਜਿੱਤ ਕੇ ਵਿਧਾਨ ਸਭਾ ’ਚ ਸਿਰਫ 9 ਹਜਾਰ ਕਰੋੜ ਰੁਪਏ ਦਾ ਕਿਸਾਨੀ ਕਰਜਾ ਮਾਫ਼ ਕਰਨ ਦੀ ਗੱਲ ਕੀਤੀ ਅਤੇ ਹੁਣ 700 ਕਰੋੜ ਰੁਪਏ ਦਾ ਕਿਸਾਨੀ ਕਰਜਾ ਮਾਫ਼ ਕਰਨ ਦਾ ਪ੍ਰਚਾਰ ਕਰਦਿਆਂ ਸਿਰਫ ਤਿੰਨ ਚਾਰ ਜਿਲਿਆਂ ਦੇ ਕਿਸਾਨਾਂ ਦਾ ਮਾੜਾ ਮੋਟਾ ਕਰਜਾ ਮਾਫ਼ ਕਰਕੇ ਡੰਗ ਸਾਰ ਦਿੱਤਾ ਹੈ। ਉਹਨਾਂ ਦੇ ਨਾਲ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਲਖਵੀਰ ਸਿੰਘ ਲੱਖੀ ਜੈਲਦਾਰ ਹੰਡਿਆਇਆ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਅਜੀਤ ਸਿੰਘ ਕੁਤਬਾ, ਨਗਰ ਕੌਸਲ ਪ੍ਰਧਾਨ ਸੰਜੀਵ ਸੋਰੀ, ਐਡਵੋਕੇਟ ਸਤਨਾਮ ਸਿੰਘ ਰਾਹੀ, ਗੁਰਵਿੰਦਰ ਸਿੰਘ ਗਿੰਦੀ, ਰਜੀਵ ਕੁਮਾਰ ਲੂਬੀ, ਰਜੀਵ ਵਰਮਾ, ਕੌਂਸਲਰ ਸੋਨੀ ਜਾਗਲ, ਕੌਂਸਲਰ ਬਿੱਟੂ ਦੀਵਾਨਾ, ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਰੂਬਲ ਗਿੱਲ ਕੈਨੇਡਾ, ਮਨਵੀਰ ਸਿੰਘ ਚੈਰੀ, ਕੁਲਵੀਰ ਸਿੰਘ ਮਾਨ, ਕੁਲਵੰਤ ਸਿੰਘ ਬੋਘਾ, ਮੰਨੂੰ ਜਿੰਦਲ, ਗੁਰਪਿਆਰ ਸਿੰਘ ਧਾਲੀਵਾਲ, ਨਿਹਾਲ ਸਿੰਘ ਉ¤ਪਲੀ, ਸਿਵ ਕੁਮਾਰ ਠੇਕੇਦਾਰ, ਨੀਰਜ ਗਰਗ, ਜਗਰਾਜ ਸਿੰਘ ਪੰਡੋਰੀ, ਅਮ੍ਰਿੰਤਪਾਲ ਸਿੰਘ ਲਾਲੀ, ਗੁਰਪ੍ਰੀਤ ਸਿੰਘ ਜਟਾਣਾ, ਦਰਸ਼ਨ ਸਿੰਘ ਢਿੱਲੋਂ, ਐਸ.ਓ.ਆਈ. ਦੇ ਪ੍ਰਧਾਨ ਸੁਖਬੀਰ ਸਿੰਘ ਸੁੱਖੀ, ਹਰਚਰਨ ਸਿੰਘ ਚੰਨਾ ਆਦਿ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜਰ ਸਨ।
ਕੁਲਵੰਤ ਸਿੰਘ ਕੀਤੂ ਦੇ ਘਰ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ



