Skip to content
Independent perspectives. Global stories.
BREAKING

ਟ੍ਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ’ਤੇ ਰਜਿਸਟ੍ਰੇਸ਼ਨ ਨੰਬਰ ਲਿਖਣਾ ਜ਼ਰੂਰੀ : ਐ¤ਸ.ਡੀ.ਐਮ. ਬਟਾਲਾ

Share this story

ਬਟਾਲਾ, 23 ਜਨਵਰੀ (ਅਰਵਿੰਦਰ ਮਠਾਰੂ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰੈਵਲ ਏਂਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਆਪਣੀ ਕਿਸੇ ਵੀ ਪ੍ਰਕਾਰ ਦੀ ਇਸ਼ਤਿਹਾਰਬਾਜ਼ੀ ਵਿੱਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐ¤ਸ.ਡੀ.ਐ¤ਮ. ਬਟਾਲਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਿਸੇ ਵੀ ਟਰੈਵਲ ਏਜੰਟ ਦੀ ਕਿਸੇ ਵੀ ਤਰ੍ਹਾਂ ਦੀ ਇਸ਼ਤਿਹਾਰਬਾਜ਼ੀ ’ਤੇ ਉਸਦਾ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਟ੍ਰੈਵਲ ਏਜੰਟਾਂ ਦੇ ਜੋ ਵੀ ਇਸ਼ਤਿਹਾਰ ਕਿਸੇ ਵੀ ਮਾਧਿਅਮ (ਟੈਲੀਵਿਜ਼ਨ, ਰੇਡੀਓ, ਪ੍ਰਿੰਟ ਮੀਡੀਆ, ਕੰਧਾਂ ’ਤੇ ਜਾਂ ਵਾਹਨਾਂ ’ਤੇ) ਰਾਹੀਂ ਲਗਵਾਏ ਜਾਣ ਤਾਂ ਉਨ੍ਹਾਂ ’ਤੇ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ਕ ਬਿਨ੍ਹਾਂ ਰਜਿਸਟ੍ਰੇਸ਼ਨ ਨੰਬਰ ਇਸ਼ਤਿਹਾਰ ਸਵੀਕਾਰ ਨਾ ਕਰਨ। ਉਨ੍ਹਾਂ ਵਿਦੇਸ਼ ਜਾਣ ਦੇ ਚਾਹਵਾਨ ਨਾਗਰਿਕਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਹੈ, ਤਾਂ ਉਹ ਆਪਣੀ ਵਿਦੇਸ਼ ਯਾਤਰਾ ਸਬੰਧੀ ਲੋੜੀਂਦੇ ਕਾਗ਼ਜ਼ਾਤ ਸਿਰਫ਼ ਰਜਿਸਟਰਡ ਟ੍ਰੈਵਲ ਏਜੰਟਾਂ ਰਾਹੀਂ ਹੀ ਮੁਕੰਮਲ ਕਰਵਾਉਣ।

WRITTEN BY