Skip to content
Independent perspectives. Global stories.
BREAKING

ਸ਼ਿਮਲਾ ਹਾਈਕੋਰਟ ਦੇ ਕਾਰਜਕਾਰੀ ਮੁੱਖ ਜੱਜ ਸ੍ਰੀ ਸੰਜੈ ਕਰੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Share this story

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਹਿਮਾਚਲ ਪ੍ਰਦੇਸ਼ ਹਾਈ ਕੋਰਟ ਸਿਮਲਾ ਦੇ ਕਾਰਜਕਾਰੀ ਚੀਫ ਜਸਟਿਸ ਸੰਜੈ ਕਰੋਲ ਅੱਜ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਤਖ਼ਤ ਸਾਹਿਬ ਦੀ ਇਸ ਫੇਰੀ ਦੌਰਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਤਖ਼ਤ ਸਾਹਿਬ ’ਤੇ ਗੁਰੂ ਸਾਹਿਬ ਜੀ ਦੇ ਪਾਵਨ ਸਸਤਰਾਂ ਦੇ ਦਰਸ਼ਨ ਵੀ ਕੀਤੇ । ਉਨ੍ਹਾਂ ਇਥੇ ਕੁਝ ਕੁ ਸਮਾਂ ਬੈਠ ਕੇ ਗੁਰਬਾਣੀ ਦੇ ਮਨੋਹਰ ਸਬਦ ਕੀਰਤਨ ਵੀ ਸਰਵਣ ਕੀਤਾ। ਉਪਰੰਤ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨ ਵਜੋਂ ਤਖ਼ਤ ਸਾਹਿਬ ਦਾ ਚਿੱਤਰ ਅਤੇ ਇਤਿਹਾਸਕ ਪੁਸ਼ਕਤਾਂ ਦਾ ਸੈਂਟ, ਸਿਰੋਪਾਓ ਭੇਂਟ ਕੀਤਾ । ਇਸ ਮੌਕੇ ਉਨ੍ਹਾਂ ਨੇ ਆਪਣੇ ਭਾਵ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ¦ਬੇ ਸਮੇਂ ਤੋਂ ਉਨ੍ਹਾਂ ਦੇ ਮਨ ’ਚ ਇਸ ਪਾਵਨ ਅਤੇ ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰੇ ਕਰਨ ਦੀ ਰੀਝ ਸੀ, ਜੋ ਅੱਜ ਇਥੇ ਆਕੇ ਪੁਰੀ ਹੋਈ ਹੈ ਉਨ੍ਹਾਂ ਕਿਹਾ ਕਿ ਉਹ ਇਸ ਮੁਕੱਦਸ ਅਸਥਾਨ ਦੇ ਦਰਸ਼ਨ ਕਰਕੇ ਜਿਥੇ ਉਨ੍ਹਾਂ ਦੇ ਮਨ ਦੀ ਪੁਰਾਣੀ ਰੀਝ ਪੂਰੀ ਹੋਈ ਹੈ ਉਥੇ ਹੀ ਉਨ੍ਹਾਂ ਦੇ ਮਨ ਨੂੰ ਅਦਭੁੱਟ ਸਕੂਨ ਪ੍ਰਾਪਤ ਹੋਇਆ ਹੈ । ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨੇ ਹਮੇਸ਼ਾਂ ਹੀ ਜੁਲਮ ਤੇ ਜਬਰ ਅਤੇ ਬਰਾਬਰੀ ਦੇ ਸਿਧਾਂਤ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਅਸ਼ੋਕ ਚੌਹਾਨ ਸਿਵਲ ਜੱਜ ਸੀਨੀਅਰ ਡਵੀਜਨ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਨੀਰਜ ਭਾਰਦਵਾਜ, ਏਐਸਆਈ ਸਰਬਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜਰ ਸਨ।

WRITTEN BY