ਮੋਰਿੰਡਾ, 24 ਜਨਵਰੀ (ਹਰਜਿੰਦਰ ਸਿੰਘ ਛਿੱਬਰ)- ਸ਼੍ਰੋਮਣੀ ਇਸਤਰੀ ਅਕਾਲੀ ਦਲ ਬਾਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਰਿੰਡਾ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਵੜੈਚ ਨੂੰ ਮੁੜ ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਬੀਬੀ ਮਨਜੀਤ ਕੌਰ ਵੜੈਚ ਨੇ ਇਸ ਨਿਯੁਕਤੀ ’ਤੇ ਜਿੱਥੇ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਹੈ ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਲਈ ਪੂਰੀ ਇਮਾਨਦਾਰੀ ਨਾਲ ਪਹਿਲਾਂ ਦੀ ਤਰ੍ਹਾਂ ਹੀ ਕੰਮ ਕਰਦੇ ਰਹਿਣਗੇ। ਬੀਬੀ ਮਨਜੀਤ ਕੌਰ ਦੀ ਮੁੜ ਤੋਂ ਸ਼੍ਰੋਮਣੀ ਇਸਤਰੀ ਅਕਾਲੀ ਦਲ ਬਾਦਲ ਦੇ ਕੋਮੀ ਮੀਤ ਪ੍ਰਧਾਨ ਵੱਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਬੀਬੀ ਜਗਮੀਤ ਕੌਰ, ਬਲਾਕ ਸੰਮਤੀ ਮੋਰਿੰਡਾ ਦੀ ਚੇਅਰਪਰਸਨ ਬੀਬੀ ਮਨਜੀਤ ਕੌਰ ਧਾਲੀਵਾਲ, ਇਸਤਰੀ ਅਕਾਲੀ ਦਲ ਬਲਾਕ ਮੋਰਿੰਡਾ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਸਾਬਕਾ ਚੇਅਰਪਰਸਨ ਬੀਬੀ ਕੁਲਦੀਪ ਕੌਰ ਕੰਗ, ਬੀਬੀ ਵਰਿੰਦਰ ਕੌਰ ਨੱਤ ਅਤੇ ਹਰਪ੍ਰ੍ਰੀਤ ਕੌਰ ਦੁੱਮਣਾ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਮਿਹਨਤੀ ਵਰਕਰਾਂ ਦੇ ਮਾਣ ਵਿੱਚ ਵਾਧਾ ਹੋਇਆ ਹੈ। ਉਪਰੋਕਤ ਆਗੂਆਂ ਨੇ ਇਸ ਲਈ ਅਕਾਲੀ ਦਲ ਬਾਦਲ ਦੇ ਮੁੱਖੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰਪਰਸਤ ਬੀਬੀ ਸਤਵੰਤ ਕੌਰ ਸੰਧੂ ਅਤੇ ਬੀਬੀ ਪਰਮਜੀਤ ਕੌਰ ਗੁਲਸ਼ਨ ਦਾ ਧੰਨਵਾਦ ਕੀਤਾ ਹੈ।
ਮਨਜੀਤ ਕੌਰ ਵੜੈਚ ਮੁੜ ਤੋਂ ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਨਿਯੁਕਤ



