ਬਰਨਾਲਾ, 24 ਜਨਵਰੀ (ਬਲਜਿੰਦਰ ਸਿੰਘ ਚੌਹਾਨ)- ਵਿਕਾਸ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਸਹੀ ਅਰਥਾਂ ਵਿਚ ਲਾਗੂ ਕਰਨ ਲਈ ਪੰਜਾਬ ਸਰਕਾਰ ਦੁਆਰਾ ਜ਼ਿਲ੍ਹਾ ਬਰਨਾਲਾ ਦੇ 122 ਪਿੰਡਾਂ ਲਈ 63 ਖੁਸ਼ਹਾਲੀ ਦੇ ਰਾਖੇ (ਗਾਰਡੀਅਨਜ ਆਫ ਗਵਰਨੈਂਸ) ਨਿਯੁਕਤ ਕੀਤੇ ਗਏ ਹਨ। ਇੰਨ੍ਹਾਂ ਗਾਰਡੀਅਨਜ਼ ਆਫ ਗਵਰਨੈਂਸ ਦੁਆਰਾ ਪਿੰਡਾਂ ਅੰਦਰ ਘਰ-ਘਰ ਜਾ ਕੇ ਸਰਕਾਰ ਦੀਆਂ ਸਕੀਮਾਂ ਸਬੰਧੀ ਇਕ ਫਾਰਮ ਭਰਵਾਏ ਗਏ ਅਤੇ ਸਰਕਾਰ ਵਲੋਂ ਲੋਕ ਭਲਾਈ ਦੀਆਂ ਚਲਾਈਆਂ ਜਾ ਰਹੀਆਂ ਵਖ-ਵਖ ਤਰ੍ਹਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਪੂਰਨ ਤੌਰ ਤੇ ਜਾਗਰੂਕ ਕੀਤਾ ਗਿਆ।ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦੇ 16 ਹਜ਼ਾਰ 312 ਦੇ ਕਰੀਬ ਲਾਭਪਾਤਰੀਆਂ ਨੂੰ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਤੇ ਵਖ-ਵਖ ਭਲਾਈ ਸਕੀਮਾਂ ਰਿਹਾਇਸ਼ੀ 5 ਮਰਲਾ ਪਲਾਂਟ, ਪੈਨਸ਼ਨ ਸਕੀਮ, ਆਟਾ ਦਾਲ ਸਕੀਮ, ਆਤਮ ਹਤਿਆ ਨਾਲ ਪ੍ਰਭਾਵਿਤ ਕਿਸਾਨ ਪਰਿਵਾਰ, ਪਖਾਨੇ, ਪੀਣ ਵਾਲੇ ਪਾਣੀ ਦੇ ਕੁਨੈਕਸ਼ਨ, ਆਸ਼ੀਰਵਾਦ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਸਕੂਲ ਛਡ ਚੁਕੇ ਬਚੇ, ਮਨਰੇਗਾ, ਘਟ ਗਿਣਤੀ ਐਸ.ਸੀ.,ਬੀ.ਸੀ. ਲਈ ਕਰਜਾ ਅਤੇ ਹੋਰ ਸਕੀਮਾਂ ਦਾ ਲਾਭ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ।26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਤੇ ਇੰਨ੍ਹਾਂ ਸਾਰੀਆਂ ਸਕੀਮਾਂ ਦਾ ਲਾਭ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ।
16 ਹਜ਼ਾਰ ਤੋਂ ਵਧੇਰੇ ਲਾਭਪਾਤਰੀਆਂ ਨੂੰ 26 ਤੋਂ ਮਿਲੇਗਾ ਵਖ-ਵਖ ਭਲਾਈ ਸਕੀਮਾਂ ਦਾ ਲਾਭ : ਘਣਸ਼ਿਆਮ ਥੋਰੀ



