Skip to content
Independent perspectives. Global stories.
BREAKING

ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ

Share this story

ਬਟਾਲਾ, 24 ਜਨਵਰੀ (ਰਾਜੂ ਖੈਹਿਰਾ)- ਬਟਾਲਾ ਵਿਖੇ ਤਹਿਸੀਲ ਪਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਅਜ ਸਥਾਨਕ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁਲ ਡਰੈਸ ਰਿਹਰਸਲ ਕੀਤੀ ਗਈ। ਫੁਲ ਡਰੈਸ ਰਿਹਰਸਲ ਦਾ ਨਿਰੀਖਣ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਪੀ. ਸ. ਰਣਬੀਰ ਸਿੰਘ ਵਲੋਂ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਸ. ਲਛਮਣ ਸਿੰਘ, ਡੀ.ਐਸ.ਪੀ. ਸ. ਸੁਚਾ ਸਿੰਘ ਬਲ, ਸਹਾਇਕ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ।
ਫੁਲ ਡਰੈਸ ਰਿਹਰਸਲ ਦੌਰਾਨ ਐਸ.ਪੀ. ਰਣਬੀਰ ਸਿੰਘ ਨੇ ਪਹਿਲਾਂ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਸਿਵਲ ਡਿਫੈਂਸ, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਐਸ.ਪੀ. ਰਣਬੀਰ ਸਿੰਘ ਨੇ ਮਾਰਚ ਪਾਸਟ ਵਿਚ ਭਾਗ ਲੈਣ ਵਾਲੇ ਸਾਰੇ ਜਵਾਨਾਂ ਤੇ ਵਿਦਿਆਰਥੀਆਂ ਦੀ ਤਿਆਰੀ ‘ਤੇ ਸ਼ਾਬਾਸ ਦਿੰਦਿਆਂ ਕਿਹਾ ਕਿ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਹੋਰ ਵੀ ਜੋਸ਼ ਤੇ ਉਤਸ਼ਾਹ ਨਾਲ ਮਾਰਚ ਪਾਸਟ ਵਿਚ ਭਾਗ ਲੈਣ।
ਇਸ ਮੌਕੇ ਨਾਇਬ ਤਹਿਸੀਲਦਾਰ ਸ. ਲਛਮਣ ਸਿੰਘ ਨੇ ਦਸਿਆ ਕਿ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਹ ਕੌਮੀ ਤਿਉਹਾਰ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ. ਲਛਮਣ ਸਿੰਘ ਨੇ ਦਸਿਆ ਕਿ ਬਟਾਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਅਦਾ ਕਰਨਗੇ। ਉਨ੍ਹਾਂ ਲੋਕਾਂ ਨੂੰ ਸਦਾ ਦਿਤਾ ਕਿ ਉਹ 26 ਜਨਵਰੀ ਨੂੰ ਸਵੇਰੇ 9:30 ਵਜੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਪਹੁੰਚ ਕੇ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ।

WRITTEN BY