ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਪੀ.ਟੀ.)- ਪੰਜਾਬ ਦਾ ਨਾਮੀ ਗੈਂਗਸਟਰ ਵਿਕੀ ਗੌਂਡਰ ਦਾ ਅੱਜ ਦੁਪਹਿਰ 12:45 ਵਜੇ ਪਿੰਡ ਸਰਾਵਾਂ ਬੋਦਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕ ਦੇਹ ਨੂੰ ਵੇਖਣ ਲਈ ਵਡੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ। ਇਸ ਮੌਕੇ ਸ਼ਮਸ਼ਾਨਘਾਟ ਦੇ ਚਾਰ-ਚੁਫੇਰੇ ਭਾਰੀ ਪੁਲਿਸ ਤਾਇਨਾਤ ਸੀ।
ਗੈਂਗਸਟਰ ਵਿਕੀ ਗੌਂਡਰ ਦਾ ਕੀਤਾ ਗਿਆ ਅੰਤਿਮ ਸਸਕਾਰ



