Skip to content
Independent perspectives. Global stories.
BREAKING

ਪੰਜਾਬ ਸਰਕਾਰ ਚਲਾਏਗੀ ਸਕੂਲਾਂ ’ਚ ਕੈਰੀਅਰ ਕਾਊਂਸ¦ਿਗ ਪ੍ਰੋਗਰਾਮ : ਚੰਨੀ

Share this story

ਚੰਡੀਗੜ੍ਹ, 28 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ‘‘ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਰੀਅਰ ਕਾਊਂਸ¦ਿਗ ਪ੍ਰੋਗਰਾਮ ਚਲਾਏ ਜਾਣਗੇ।’’ ਪੰਜਾਬ ਦੇ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਮੀਟਿੰਗ ਤੋਂ ਬਾਅਦ ਇਹ ਖੁਲਾਸਾ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਮ ਕਰਕੇ ਮੈਟ੍ਰਿਕ ਅਤੇ ਹਾਇਰ ਸੈਕੰਡਰੀ ਦੀ ਪੜ੍ਹਾਈ ਮਗਰੋਂ ਆਪਣੇ ਬੱਚਿਆਂ ਲਈ ਢੁੱਕਵੇਂ ਵਿਸ਼ਿਆਂ ਦੀ ਚੋਣ ਪ੍ਰਤੀ ਬਹੁਤੇ ਜਾਣੂੰ ਨਹੀਂ ਹੁੰਦੇ। ਕੇਂਦਰੀ ਹੁਨਰ ਵਿਕਾਸ ਅਤੇ ੳੁੱਦਮ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਸੂਬੇ ਵਿੱਚ ਕੈਰੀਅਰ ਕਾਊਂਸ¦ਿਗ ਪ੍ਰੋਗਰਾਮ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਕੌਮੀ ਹੁਨਰ ਵਿਕਾਸ ਕਾਰਪੋਰੇਸ਼ਨ ਵੱਲੋਂ ਸੂਬੇ ਵਿੱਚ ਕਾਊਂਸਲਰ ਸਿਖਲਾਈ ਕੇਂਦਰ ਸਥਾਪਿਤ ਕਰਨ ਨੂੰ ਸਹਿਮਤੀ ਦਿੱਤੀ ਗਈ ਹੈ ਅਤੇ ਇਹ ਕੇਂਦਰ ਸੂਬੇ ਭਰ ਤੋਂ ਟ੍ਰੇਨਰਾਂ ਨੂੰ ਸਿਖਲਾਈ ਦੇਵੇਗਾ ਅਤੇ ਇਹ ਟ੍ਰੇਨਰ ਬਾਅਦ ਵਿੱਚ ਸੂਬੇ ਦੇ ਸਾਰੇ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਕੈਰੀਅਰ ਸਬੰਧੀ ਕਾਊਂਸ¦ਿਗ ਕਰਨਗੇ। ਸ੍ਰੀ ਚੰਨੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਖੇਤੀਬਾੜੀ ਅਤੇ ਸਹਾਇਕ ਸੇਵਾਵਾਂ ਲਈ ਸਵੈ-ਰੋਜ਼ਗਾਰ ਸਿਖਲਾਈ ਕੋਰਸ ਚਲਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਿਸ਼ਨ ਦੇ ਅਧੀਨ ਕਿਸਾਨਾਂ ਅਤੇ ਹੋਰਨਾਂ ਨੂੰ ਹੁਨਰਮੰਦ ਸਿਖਲਾਈ ਦੇਣ, ਫਸਲੀ ਵਿਭਿੰਨਤਾ, ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਅਤੇ ਪਾਣੀ ਦੀ ਘਾਟ ਨਾਲ ਨਜਿੱਠਣ ਲਈ ਖੇਤੀਬਾੜੀ ਅਤੇ ਸਹਾਇਕ ਸੇਵਾਵਾਂ ਦੇ ਸਿਖਲਾਈ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਤਕਨੀਕੀ ਸਿੱਖਿਆ ਮੰਤਰੀ ਨੇ ਅਗਾਂਹ ਜਾਣਕਾਰੀ ਦਿੱਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਬਤ ਹੁਨਰ ਵਿਕਾਸ ਦੇ ਕੋਰਸ ਚਲਾਉਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਹੁਨਰ ਵਿਕਾਸ ਅਤੇ ੳੁੱਦਮ ਵਿਭਾਗ ਦੇ ਸਕੱਤਰ ਨੇ ਪੰਜਾਬ ਹੁਨਰ ਵਿਕਾਸ ਯੂਨੀਵਰਸਿਟੀ, ਜੋ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਸਥਾਪਿਤ ਹੋਵੇਗੀ, ’ਚ ਇੰਡੀਅਨ ਇੰਸਟੀਚਿਊਟ ਆਫ ਸਕਿਲਜ਼ ਸਥਾਪਤ ਕਰਨ ਦੀ ਸਹਿਮਤੀ ਦਿਤੀ ਹੈ। ਉਨ੍ਹਾਂ ਨੇ ਕਿਹਾ ਕਿ ਇੰਸਟੀਚਿਊਟ ਯੂਨੀਵਰਸਿਟੀ ਦਾ ਹਿਸਾ ਹੋਵੇਗਾ ਅਤੇ ਸੂਬੇ ਵਿਚ ਚਲ ਰਹੇ ਹੁਨਰ ਵਿਕਾਸ ਕੇਂਦਰਾਂ ਲਈ ਸਰਟੀਫਿਕੇਸ਼ਨ ਅਥਾਰਟੀ ਵਜੋਂ ਵੀ ਕੰਮ ਕਰੇਗਾ। ਸ੍ਰੀ ਚੰਨੀ ਨੇ ਇਹ ਵੀ ਦੱਸਿਆ ਕਿ ਸਕਿਲ ਯੂਨੀਵਰਸਿਟੀਆਂ ਵਿਚ ਚਲਾਏ ਜਾਣ ਵਾਲੇ ਕੋਰਸ ਐਮਬੈਡਿਡ ਅਪ੍ਰੈਂਟਿਸਿਪ ਪ੍ਰੋਗਗਰਾਮ ’ਤੇ ਆਧਾਰਿਤ ਹੋਣਗੇ।
ਇਸ ਮੌਕੇ ਕੇਂਦਰੀ ਹੁਨਰ ਵਿਕਾਸ ਤੇ ਉੱਦਮਤਾ ਮੰਤਰਾਲੇ ਦੇ ਸਕੱਤਰ ਨੇ ਦਸਿਆ ਕਿ ਇਸ ਬਾਰੇ ਪ੍ਰਸਤਾਵ ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵ ਦੇ ਅਨੁਸਾਰ ਕੋਰਸ 70% ਪ੍ਰੈਕਟੀਕਲ ਟ੍ਰੇਨਿੰਗ ਅਤੇ 30% ਅਕਾਦਮਿਕ ਪੜਾਈ ’ਤੇ ਕੇਂਦਰਤ ਹੋਣਗੇ। ਉਨ੍ਹਾਂ ਅਗੇ ਕਿਹਾ ਕਿ ਪ੍ਰਯੋਗਿਕ ਸਿਖਲਾਈ ਨਾ ਸਿਰਫ ਲੈਬਾਂ, ਸਗੋਂ ਉਦਯੋਗਾਂ ਵਿਚ ਵੀ ਮੁਹਈਆ ਕਰਵਾਈ ਜਾਵੇਗੀ। ਤਕਨੀਕੀ ਸਿਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਕੇਂਦਰੀ ਮੰਤਰਾਲੇ ਨੇ ਦੇਸ਼ ਪੱਧਰੀ ਸਕਿਲ ਮੁਕਾਬਲਿਆਂ ਤੋਂ ਪਹਿਲਾਂ ਕਰਵਾਏ ਜਾਣ ਵਾਲੇ ਸਕਿੱਲ ਮੁਕਾਬਲਿਆਂ ਲਈ ਗਰਾਂਟ ਨੂੰ ਮਨਜੂਰੀ ਦੇ ਦਿਤੀ ਹੈ। ਇਸ ਤੋਂ ਬਾਅਦ 2019 ਵਿਚ ਕਜਾਨ, ਰੂਸ ਵਿਚ ਵਿਸਵ ਹੁਨਰ ਮੁਕਾਬਲਾ ਹੋਵੇਗਾ। ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਨੇ ਉਦਯੋਗ ਦੀ ਲੋੜ ਦੇ ਅਨੁਸਾਰ ਸੰਯੁਕਤ ਬ੍ਰਾਂਡਿੰਗ ਅਤੇ ਕੋਰਸਾਂ ਦੀ ਰੀਸ਼ਫਲਿੰਗ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ।

WRITTEN BY